ਹਰਿਆਣਾ : ਹਰਿਆਣਾ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਹੁਣ ਦਿੱਲੀ ਦਾ ਸਫ਼ਰ ਆਸਾਨ ਹੋ ਜਾਵੇਗਾ। ਹਰਿਆਣਾ ਨੂੰ ਦਿੱਲੀ ਨਾਲ ਜੋੜਨ ਵਾਲੀ ਸੜਕ (ਰੋਹਤਕ ਰੋਡ) ਦੁਬਾਰਾ ਬਣਾਈ ਜਾਵੇਗੀ। ਇਸ ਸੜਕ ਨੂੰ ਬਣਾਉਣ ਵਿੱਚ 14 ਮਹੀਨੇ ਲੱਗਣਗੇ।
ਦੱਸਿਆ ਜਾ ਰਿਹਾ ਹੈ ਕਿ ਰੋਹਤਕ ਰੋਡ ਦੁਬਾਰਾ ਬਣਾਈ ਜਾਵੇਗੀ। ਇਸ ਲਈ ਦਿੱਲੀ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਤੋਂ ਲੈ ਕੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੂੰ ਤਬਦੀਲ ਕਰ ਦਿੱਤਾ ਹੈ। ਦਿੱਲੀ ਸਰਕਾਰ ਦੇ ਪੀ.ਡਬਲਯੂ.ਡੀ. ਮੰਤਰੀ ਪ੍ਰਵੇਸ਼ ਵਰਮਾ ਨੇ ਇਸ ਸੜਕ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਇਹ ਫ਼ੈਸਲਾ ਸਥਾਨਕ ਨਿਵਾਸੀਆਂ ਤੋਂ ਕਈ ਸ਼ਿਕਾਇਤਾਂ ਮਿਲਣ ਤੋਂ ਬਾਅਦ ਅਤੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਪੂਰਾ ਕਰਨ ਲਈ ਲਿਆ ਗਿਆ ਹੈ। ਮਾਨਸੂਨ ਦੇ ਮੌਸਮ ਤੋਂ ਬਾਅਦ ਵੀ ਲਗਾਤਾਰ ਪਾਣੀ ਭਰਨ ਕਾਰਨ ਸੜਕ ਦੀ ਹਾਲਤ ਵਿਗੜ ਗਈ ਹੈ, ਜਿਸ ਦਾ ਮੁੱਖ ਕਾਰਨ ਸੀਵਰੇਜ ਦਾ ਓਵਰਫਲੋਅ ਹੈ।