Home ਪੰਜਾਬ ਪੰਜਾਬ ਸਰਕਾਰ ਨੇ 30 ਮਈ ਨੂੰ ਰਾਜ ਪੱਧਰੀ ਜਨਤਕ ਛੁੱਟੀ ਦਾ ਕੀਤਾ...

ਪੰਜਾਬ ਸਰਕਾਰ ਨੇ 30 ਮਈ ਨੂੰ ਰਾਜ ਪੱਧਰੀ ਜਨਤਕ ਛੁੱਟੀ ਦਾ ਕੀਤਾ ਐਲਾਨ

0

ਚੰਡੀਗੜ੍ਹ: ਪੰਜਾਬ ਸਰਕਾਰ ਨੇ 30 ਮਈ ਨੂੰ ਰਾਜ ਪੱਧਰੀ ਜਨਤਕ ਛੁੱਟੀ (ਗਜ਼ਟਿਡ ਛੁੱਟੀ) ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਦੇ ਨਾਲ-ਨਾਲ ਸਰਕਾਰੀ ਦਫ਼ਤਰ ਵੀ ਬੰਦ ਰਹਿਣਗੇ।

ਇਹ ਛੁੱਟੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੀ ਯਾਦ ਵਿੱਚ ਘੋਸ਼ਿਤ ਕੀਤੀ ਗਈ ਹੈ। ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ 5ਵੇਂ ਗੁਰੂ ਸਨ, ਜਿਨ੍ਹਾਂ ਦੀ ਸ਼ਹਾਦਤ ਨੇ ਸਿੱਖਾਂ ਨੂੰ ਅੱਤਿਆਚਾਰਾਂ ਦਾ ਸਾਹਮਣਾ ਕਰਨ, ਪਰਮਾਤਮਾ ਦੀ ਇੱਛਾ ਨੂੰ ਸਵੀਕਾਰ ਕਰਨ ਅਤੇ ਧੀਰਜ, ਸੰਤੁਸ਼ਟੀ ਅਤੇ ਦ੍ਰਿੜਤਾ ਨਾਲ ਆਪਣੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ।

ਇਤਿਹਾਸ ਅਨੁਸਾਰ, ਬਹੁਤ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਜਦੋਂ ਮੁਗਲ ਸ਼ਾਸਕ ਜਹਾਂਗੀਰ ਗੁਰੂ ਜੀ ਨੂੰ ਇਸਲਾਮ ਕਬੂਲ ਨਹੀਂ ਕਰਵਾ ਸਕਿਆ, ਤਾਂ ਉਸਨੇ 1606 ਈਸਵੀ ਵਿੱਚ ਉਨ੍ਹਾਂ ਨੂੰ ਭਿਆਨਕ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ।

NO COMMENTS

LEAVE A REPLY

Please enter your comment!
Please enter your name here

Exit mobile version