Home ਪੰਜਾਬ ਪੰਜਾਬ ਦੇ ਅਧਿਆਪਕਾਂ ਨੇ ਮੇਨ ਚੌਕ ‘ਤੇ ਕੀਤਾ ਜ਼ਬਰਦਸਤ ਪ੍ਰਦਰਸ਼ਨ ,ਪੱਕੇ ਕਰਨ...

ਪੰਜਾਬ ਦੇ ਅਧਿਆਪਕਾਂ ਨੇ ਮੇਨ ਚੌਕ ‘ਤੇ ਕੀਤਾ ਜ਼ਬਰਦਸਤ ਪ੍ਰਦਰਸ਼ਨ ,ਪੱਕੇ ਕਰਨ ਦੀ ਕੀਤੀ ਮੰਗ

0

ਲੁਧਿਆਣਾ: ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ, NSQF ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਦੇ ਅਧਿਆਪਕਾਂ ਨੇ ਭਾਰਤ ਨਗਰ ਚੌਕ ‘ਤੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਪਿਛਲੇ 11 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇ ਰਹੇ ਹਨ, ਪਰ ਸਰਕਾਰ ਦੀ ਅਣਦੇਖੀ ਕਾਰਨ ਉਨ੍ਹਾਂ ਦਾ ਭਵਿੱਖ ਖ਼ਤਰੇ ਵਿੱਚ ਹੈ।

ਪ੍ਰਦਰਸ਼ਨ ਵਿੱਚ ਸ਼ਾਮਲ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਾਅਦੇ ਤੋੜਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਆਊਟਸੋਰਸਿੰਗ ਬੰਦ ਕਰਨ ਅਤੇ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਹੁਣ ਤੱਕ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ।

ਅਧਿਆਪਕਾਂ ਦੀਆਂ ਮੁੱਖ ਮੰਗਾਂ:

ਇਸ ਯੋਜਨਾ ਅਧੀਨ ਸੇਵਾ ਨਿਭਾ ਰਹੇ ਸਾਰੇ ਅਧਿਆਪਕਾਂ ਨੂੰ ਸਥਾਈ ਕੀਤਾ ਜਾਵੇ।

ਸਰਕਾਰ ਤੁਰੰਤ NSQF ਸਕੀਮ ਨੂੰ ਸਿੱਖਿਆ ਵਿਭਾਗ ਵਿੱਚ ਮਿਲਾਏ।

ਸਾਰੇ ਅਧਿਆਪਕਾਂ ਨੂੰ 35,500 ਰੁਪਏ ਤਨਖਾਹ ਦਿੱਤੀ ਜਾਵੇ।

ਕਿਸੇ ਵੀ ਅਧਿਆਪਕ ਨੂੰ ਸਕੂਲ ਤੋਂ ਹਟਾਇਆ ਜਾਵੇ।

ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਸੂਬੇ ਭਰ ਵਿੱਚ ਸਰਕਾਰ ਵਿਰੁੱਧ ਸੰਘਰਸ਼ ਅਤੇ ਪ੍ਰਦਰਸ਼ਨ ਤੇਜ਼ ਕਰਨਗੇ।

NO COMMENTS

LEAVE A REPLY

Please enter your comment!
Please enter your name here

Exit mobile version