Home ਪੰਜਾਬ ਪੰਜਾਬ ‘ਚ ਕੋਰੋਨਾ ਨੂੰ ਲੈ ਕੇ ਆਈ ਨਵੀਂ ਅਪਡੇਟ

ਪੰਜਾਬ ‘ਚ ਕੋਰੋਨਾ ਨੂੰ ਲੈ ਕੇ ਆਈ ਨਵੀਂ ਅਪਡੇਟ

0

ਚੰਡੀਗੜ੍ਹ: ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਇਕ ਕੋਰੋਨਾ ਸ਼ੱਕੀ ਮਰੀਜ਼ ਦਾ ਇਲਾਜ ਚੱਲ ਰਿਹਾ ਹੈ, ਪਰ ਸਿਹਤ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ ਹੈ।

ਸਿਹਤ ਵਿਭਾਗ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਅਤੇ ਪੰਜਾਬ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੋਹਾਲੀ ਵਿੱਚ ਜੋ ਕੋਰੋਨਾ ਸ਼ੱਕੀ ਮਰੀਜ਼ ਮਿਲਿਆ ਹੈ, ਉਹ ਪੰਜਾਬ ਨਾਲ ਸਬੰਧਤ ਨਹੀਂ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਕਿ ਗਰਭਵਤੀ ਔਰਤਾਂ ਤੋਂ ਇਲਾਵਾ, ਜੋ ਲੋਕ ਪਹਿਲਾਂ ਹੀ ਦਮਾ, ਟੀ.ਬੀ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਹਨ, ਉਹ ਜਲਦੀ ਹੀ ਕੋਰੋਨਾ ਤੋਂ ਪ੍ਰਭਾਵਿਤ ਹੋ ਸਕਦੇ ਹਨ। ਸਿਹਤ ਵਿਭਾਗ ਨੇ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਕਰਨ ਦੇ ਨਾਲ-ਨਾਲ ਹੱਥਾਂ ਨੂੰ ਸਾਫ਼ ਰੱਖਣ ਦੀ ਸਲਾਹ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version