Home ਪੰਜਾਬ ਰੂਪਨਗਰ ਜ਼ਿਲ੍ਹੇ ‘ਚ ਗੁਰਦੁਆਰਾ ਸਾਹਿਬ ਦਾ ਏ.ਸੀ ਫਟਣ ਨਾਲ 1 ਔਰਤ ਦੀ...

ਰੂਪਨਗਰ ਜ਼ਿਲ੍ਹੇ ‘ਚ ਗੁਰਦੁਆਰਾ ਸਾਹਿਬ ਦਾ ਏ.ਸੀ ਫਟਣ ਨਾਲ 1 ਔਰਤ ਦੀ ਹੋਈ ਮੌਤ , 10 ਜ਼ਖਮੀ

0

ਰੂਪਨਗਰ : ਰੂਪਨਗਰ ਜ਼ਿਲ੍ਹੇ ਦੇ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣਾ ਵਿਖੇ ਅੱਜ ਇਕ ਦਰਦਨਾਕ ਹਾਦਸਾ ਵਾਪਰਿਆ। ਸ਼ਰਧਾਂਜਲੀ ਸਮਾਗਮ ਦੌਰਾਨ ਲੱਗੇ ਏ.ਸੀ ਦਾ ਕੰਪ੍ਰੈਸਰ ਅਚਾਨਕ ਫਟ ਗਿਆ। ਇਸ ਭਿਆਨਕ ਹਾਦਸੇ ਵਿੱਚ ਇਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਲਗਭਗ 10 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਦੋ ਔਰਤਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਮ੍ਰਿਤਕ ਦੀ ਪਛਾਣ
ਮ੍ਰਿਤਕ ਦੀ ਪਛਾਣ ਕਸ਼ਮੀਰ ਕੌਰ (62) ਵਜੋਂ ਹੋਈ ਹੈ, ਜੋ ਕਿ ਰੂਪਨਗਰ ਦੇ ਹਰਗੋਬਿੰਦ ਨਗਰ ਦੀ ਰਹਿਣ ਵਾਲੀ ਹੈ। ਗੰਭੀਰ ਜ਼ਖਮੀ ਔਰਤ ਦੀ ਪਛਾਣ ਪਿੰਡ ਭਲਿਆਣ ਦੀ ਰਹਿਣ ਵਾਲੀ ਬਲਜੀਤ ਕੌਰ ਵਜੋਂ ਹੋਈ ਹੈ, ਜਿਸ ਨੂੰ PGI ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣਾ ਵਿੱਚ ਸੰਤ ਬਾਬਾ ਖੁਸ਼ਹਾਲ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਇਸ ਦੌਰਾਨ ਖੜ੍ਹੇ ਏਅਰ ਕੰਡੀਸ਼ਨਰ ਦਾ ਕੰਪ੍ਰੈਸਰ ਅਚਾਨਕ ਫਟ ਗਿਆ ਅਤੇ ਅੱਗ ਲੱਗ ਗਈ।

ਜ਼ਖਮੀਆਂ ਨੂੰ ਲਿਜਾਇਆ ਗਿਆ ਹਸਪਤਾਲ
ਜ਼ਖਮੀਆਂ ਨੂੰ ਤੁਰੰਤ ਰੂਪਨਗਰ ਦੇ ਪਰਮਾਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਖੁਸ਼ਹਾਲ ਸਿੰਘ ਜੀ ਦੀ ਯਾਦ ਵਿੱਚ ਆਯੋਜਿਤ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ।

ਚਸ਼ਮਦੀਦਾਂ ਅਨੁਸਾਰ
ਇਕੱਠ ਦੌਰਾਨ ਅਚਾਨਕ ਇਕ ਜ਼ੋਰਦਾਰ ਧਮਾਕਾ ਸੁਣਾਈ ਦਿੱਤਾ, ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਧਮਾਕੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਮਾਹਿਰਾਂ ਦੀ ਇਕ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਤਕਨੀਕੀ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੇ ਅਨੁਮਾਨਾਂ ਅਨੁਸਾਰ, ਇਹ ਹਾਦਸਾ ਏ.ਸੀ ਵਿੱਚ ਤਕਨੀਕੀ ਨੁਕਸ ਜਾਂ ਓਵਰਲੋਡਿੰਗ ਕਾਰਨ ਹੋਇਆ ਹੋ ਸਕਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version