Home ਪੰਜਾਬ ਮੁੱਖ ਮੰਤਰੀ ਮਾਨ ਨੇ ਹਜ਼ਾਰਾਂ SC ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ ,...

ਮੁੱਖ ਮੰਤਰੀ ਮਾਨ ਨੇ ਹਜ਼ਾਰਾਂ SC ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ , ਲਿਆ ਇਹ ਫ਼ੈਸਲਾ

0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਮੰਤਰੀਆਂ ਤੋਂ ਬਾਅਦ ਇੱਥੇ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਹਜ਼ਾਰਾਂ ਐਸ.ਸੀ ਪਰਿਵਾਰਾਂ ਦੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ 31 ਮਾਰਚ, 2020 ਤੱਕ ਦੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ ਅਤੇ ਅੱਜ ਹਜ਼ਾਰਾਂ ਐਸ.ਸੀ ਪਰਿਵਾਰਾਂ ਲਈ ਵੱਡੀ ਰਾਹਤ ਦਾ ਦਿਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਛੋਟੇ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਲਏ ਸਨ ਪਰ ਪਰਿਵਾਰਕ ਮਜਬੂਰੀਆਂ ਕਾਰਨ ਇਹ ਲੋਕ ਕਰਜ਼ੇ ਵਾਪਸ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਪੀ.ਐਸ.ਸੀ.ਐਫ.ਸੀ. ਦੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ ਅਤੇ ਕੁੱਲ 4727 ਪਰਿਵਾਰਾਂ ਨੂੰ ਇਸ ਦਾ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਪੰਜਾਬ ਮੰਨਦੀ ਹੈ ਅਤੇ ਧਰਮ ਜਾਂ ਭਾਈਚਾਰੇ ਦੀ ਰਾਜਨੀਤੀ ਨਹੀਂ ਕਰਦੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਸੀ, ਜੋ ਅੱਜ ਪੂਰਾ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਇਸ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version