ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 2 ਜੂਨ ਤੋਂ 30 ਜੂਨ ਤੱਕ ਸਕੂਲੀ ਬੱਚਿਆਂ ਦੀਆਂ ਛੁੱਟੀਆਂ ਰਹਿਣਗੀਆਂ, ਜਿਸ ਕਾਰਨ ਸਕੂਲ ਅਤੇ ਕਾਲਜ ਬੰਦ ਹਨ। ਇਸ ਦੌਰਾਨ, ਸਰਕਾਰ ਨੇ 7 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਪੂਰੇ ਸੂਬੇ ਵਿੱਚ ਸਰਕਾਰੀ ਦਫ਼ਤਰ ਬੰਦ ਰਹਿਣਗੇ। ਅਗਲੇ ਦਿਨ, 8 ਜੂਨ ਨੂੰ ਐਤਵਾਰ ਹੈ, ਇਸ ਲਈ ਸਰਕਾਰੀ ਕਰਮਚਾਰੀਆਂ ਨੂੰ ਲਗਾਤਾਰ 2 ਛੁੱਟੀਆਂ ਮਿਲੀਆਂ ਹਨ।
ਦਰਅਸਲ, 7 ਜੂਨ ਨੂੰ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ, 7 ਜੂਨ ਨੂੰ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ।