Homeਪੰਜਾਬਅੱਜ ਤੀਜੇ ਦਿਨ ਫਿਰ ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਛੋਟੇ ਵਪਾਰੀਆਂ...

ਅੱਜ ਤੀਜੇ ਦਿਨ ਫਿਰ ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਛੋਟੇ ਵਪਾਰੀਆਂ ਨੂੰ ਲੈ ਕੇ ਹੋ ਸਕਦੇ ਹਨ ਫ਼ੈਸਲੇ

ਪੰਜਾਬ : ਅੱਜ ਹੋਣ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਇੱਕ ਇਤਿਹਾਸਕ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਛੋਟੇ ਵਪਾਰੀਆਂ ਲਈ ਟੈਕਸ ਰਾਹਤ ਅਤੇ ਆਸਾਨ ਕਰਜ਼ਿਆਂ ਵਰਗੀਆਂ ਸਹੂਲਤਾਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।

ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਛੋਟੇ ਵਪਾਰੀਆਂ ਨੂੰ ਆਰਥਿਕ ਮਜ਼ਬੂਤੀ ਦੇਣਾ ਅਤੇ ਉਨ੍ਹਾਂ ਨੂੰ ਕਾਰੋਬਾਰ ਵਿੱਚ ਆਸਾਨੀ ਪ੍ਰਦਾਨ ਕਰਨਾ ਹੈ। ਕੋਰੋਨਾ ਮਹਾਂਮਾਰੀ ਅਤੇ ਮੰਦੀ ਦੌਰਾਨ ਪ੍ਰਭਾਵਿਤ ਵਪਾਰੀ ਵਰਗ ਨੂੰ ਇਸ ਰਾਹਤ ਪੈਕੇਜ ਤੋਂ ਵੱਡੀ ਮਦਦ ਮਿਲਣ ਦੀ ਉਮੀਦ ਹੈ।

ਸੰਭਾਵਿਤ ਫੈਸਲੇ:

– 30 ਲੱਖ ਰੁਪਏ ਤੱਕ ਸਾਲਾਨਾ ਟਰਨਓਵਰ ਵਾਲੇ ਵਪਾਰੀਆਂ ਨੂੰ ਟੈਕਸ ਛੋਟ
– ਸੂਬਾ ਸਰਕਾਰ ਵੱਲੋਂ ਸਬਸਿਡੀ ਵਾਲੇ ਕਰਜ਼ਾ ਸਕੀਮ ਦੀ ਸ਼ੁਰੂਆਤ
– ਕਾਰੋਬਾਰ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਅਤੇ ਤੇਜ਼ ਕਰਨ ਦੀ ਯੋਜਨਾ
– ਛੋਟੇ ਦੁਕਾਨਦਾਰਾਂ ਨੂੰ ਲਾਇਸੈਂਸ ਫੀਸ ਵਿੱਚ ਛੋਟ

ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ ਉਨ੍ਹਾਂ ਦੀ ਸਰਕਾਰ ਛੋਟੇ ਵਪਾਰੀਆਂ ਅਤੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਠੋਸ ਕਦਮ ਚੁੱਕਣ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ “ਸੂਬੇ ਦੀ ਆਰਥਿਕਤਾ ਵਿੱਚ ਛੋਟੇ ਵਪਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਦੀ ਮਜ਼ਬੂਤੀ ਨਾਲ ਹੀ ਪੰਜਾਬ ਦੀ ਆਰਥਿਕ ਰੀੜ੍ਹ ਦੀ ਹੱਡੀ ਮਜ਼ਬੂਤ ​​ਹੋਵੇਗੀ।”

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments