Home ਪੰਜਾਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਵਾਸੀਆਂ ਨੂੰ ਦਿੱਤਾ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ

0

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੇ ਦੁੱਧਸਾਧਨ ਵਿੱਚ ਤਹਿਸੀਲ ਕੰਪਲੈਕਸ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤਹਿਸੀਲ ਦਾ ਸਾਰਾ ਕੰਮ ਇੱਕ ਹੀ ਇਮਾਰਤ ਵਿੱਚ ਹੋਵੇਗਾ। ਇਸ ਇਮਾਰਤ ਦੀ ਕੀਮਤ 8 ਕਰੋੜ 55 ਲੱਖ ਰੁਪਏ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਹਿਸੀਲਾਂ ਨੂੰ ਦੇਖ ਕੇ ਹੀ ਦਿਲ ਟੁੱਟ ਜਾਂਦਾ ਸੀ ਕਿ ਕੰਮ ਹੋਵੇਗਾ ਜਾਂ ਨਹੀਂ, ਪਰ ਹੁਣ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਸੇਵਾ ਹੋਵੇਗੀ ਲੁੱਟ ਨਹੀਂ।

ਪਹਿਲਾਂ ਤਹਿਸੀਲਾਂ ਵਿੱਚ ਸਭ ਤੋਂ ਵੱਧ ਲੁੱਟ ਹੁੰਦੀ ਸੀ, ਪਰ ਹੁਣ ਸਾਰਾ ਸਿਸਟਮ ਸੁਧਰ ਗਿਆ ਹੈ। ਵਿਰੋਧੀਆਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਪੰਜਾਬ ਨੂੰ ਬਹੁਤ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬਾਕੀ ਮੰਗਾਂ ਵੀ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਹਰ ਪਿੰਡ ਵਿੱਚ ਗਰਾਊਂਡ ਬਣਾਏ ਜਾਣਗੇ ਅਤੇ ਸਕੂਲਾਂ ਵਿੱਚ ਸਮਾਰਟ ਰੂਮ ਬਣਾਏ ਜਾਣਗੇ। ਬੱਚੇ ਪੜ੍ਹਾਈ ਕਰਨ ਤੋਂ ਬਾਅਦ ਵੱਡੇ ਅਫ਼ਸਰ ਬਣਨਗੇ, ਕਿਉਂਕਿ ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version