Home ਪੰਜਾਬ ‘ਏਅਰ ਇੰਡੀਆ’ ਜਹਾਜ਼ ਦੀ ਹੋਈ ਐਮਰਜੈਂਸੀ ਲੈਂਡਿੰਗ

‘ਏਅਰ ਇੰਡੀਆ’ ਜਹਾਜ਼ ਦੀ ਹੋਈ ਐਮਰਜੈਂਸੀ ਲੈਂਡਿੰਗ

0

ਜੰਮੂ : ਜਿੱਥੇ ਕੱਲ੍ਹ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ, ਉੱਥੇ ਹੀ ਹੁਣ ਥਾਈਲੈਂਡ ਤੋਂ ਇੱਕ ਹੋਰ ਸਨਸਨੀਖੇਜ਼ ਖ਼ਬਰ ਆ ਰਹੀ ਹੈ, ਜਿੱਥੇ ਦਿੱਲੀ ਹਵਾਈ ਅੱਡੇ ‘ਤੇ ਆ ਰਹੇ ਏਅਰ ਇੰਡੀਆ ਦੇ ਇੱਕ ਜਹਾਜ਼ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ।

ਜਾਣਕਾਰੀ ਅਨੁਸਾਰ, ਏਅਰ ਇੰਡੀਆ ਦੀ ਇਹ ਉਡਾਣ AI 379 ਫੁਕੇਟ ਤੋਂ ਦਿੱਲੀ ਲਈ ਰਵਾਨਾ ਹੋਈ ਸੀ, ਜਿਸ ਵਿੱਚ 156 ਯਾਤਰੀ ਸਨ। ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਥਾਈਲੈਂਡ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਧਿਆਨ ਦੇਣ ਯੋਗ ਹੈ ਕਿ ਕੱਲ੍ਹ ਹੋਏ ਜਹਾਜ਼ ਹਾਦਸੇ ਵਿੱਚ ਕੁੱਲ 265 ਲੋਕਾਂ ਦੀ ਮੌਤ ਹੋ ਗਈ ਸੀ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਏਅਰ ਇੰਡੀਆ ਦਾ ਮਾਲਕ ਟਾਟਾ ਗਰੁੱਪ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਇਆ ਹੈ ਅਤੇ ਕੰਪਨੀ ਨੇ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version