HomeਪੰਜਾਬNEET 2025 ‘ਚ ਪੰਜਾਬ ਦੇ ਨੌਜ਼ਵਾਨ ਨੇ ਰਚਿਆ ਇਤਿਹਾਸ

NEET 2025 ‘ਚ ਪੰਜਾਬ ਦੇ ਨੌਜ਼ਵਾਨ ਨੇ ਰਚਿਆ ਇਤਿਹਾਸ

ਤਪਾ ਮੰਡੀ: ਸਥਾਨਕ ਮੰਡੀ ਦੇ ਵਸਨੀਕ ਕੇਸ਼ਵ ਮਿੱਤਲ ਨੇ NEET ਪ੍ਰੀਖਿਆ ਦੇ ਨਤੀਜਿਆਂ ਵਿੱਚ ਆਲ ਇੰਡੀਆ ਪੱਧਰ ‘ਤੇ ਸੱਤਵਾਂ ਰੈਂਕ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਸਥਾਨਕ ਮੰਡੀ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ। ਕੇਸ਼ਵ ਮਿੱਤਲ ਦੇ ਪਿਤਾ ਪੇਸ਼ੇ ਤੋਂ ਡਾਕਟਰ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਜਦੋਂ ਕੇਸ਼ਵ ਮਿੱਤਲ ਦੇ ਪਿਤਾ ਡਾ. ਪ੍ਰਬੋਧ ਮਿੱਤਲ ਨੇ ਨਤੀਜਾ ਦੇਖਿਆ, ਤਾਂ ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ ਅਤੇ ਉਨ੍ਹਾਂ ਦੇ ਪੁੱਤਰ ਕੇਸ਼ਵ ਮਿੱਤਲ ਨੇ ਆਲ ਇੰਡੀਆ ਪੱਧਰ ‘ਤੇ ਸੱਤਵਾਂ ਰੈਂਕ ਪ੍ਰਾਪਤ ਕਰਕੇ ਰਿਕਾਰਡ ਕਾਇਮ ਕੀਤਾ। ਸਥਾਨਕ ਮੰਡੀ ਅਤੇ ਖੇਤਰ ਦੇ ਕਿਸੇ ਵੀ ਵਿਦਿਆਰਥੀ ਨੇ ਪਹਿਲਾਂ ਅਜਿਹੀ ਉਪਲਬਧੀ ਪ੍ਰਾਪਤ ਨਹੀਂ ਕੀਤੀ।

ਕੇਸ਼ਵ ਮਿੱਤਲ ਦੇ ਪਿਤਾ ਪ੍ਰਬੋਧ ਮਿੱਤਲ ਦਾ ਕਹਿਣਾ ਹੈ ਕਿ ਕੇਸ਼ਵ ਪਹਿਲੇ ਦਿਨ ਤੋਂ ਹੀ ਪੜ੍ਹਾਈ ‘ਤੇ ਪੂਰਾ ਧਿਆਨ ਕੇਂਦਰਿਤ ਕਰਦਾ ਸੀ ਅਤੇ ਇਸ ਰੈਂਕ ਨੇ ਪੂਰੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ। ਕੇਸ਼ਵ ਮਿੱਤਲ ਦੇ ਪਰਿਵਾਰ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਕੇਸ਼ਵ ਮਿੱਤਲ ਨੇ ਇਸ ਂਓਓਠ ਪ੍ਰੀਖਿਆ ਵਿੱਚ ਕੁੱਲ 720 ਅੰਕਾਂ ਵਿੱਚੋਂ 680 ਅੰਕ ਪ੍ਰਾਪਤ ਕਰਕੇ ਆਲ ਇੰਡੀਆ ਪੱਧਰ ‘ਤੇ ਸੱਤਵਾਂ ਰੈਂਕ ਪ੍ਰਾਪਤ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments