ਮੋਹਾਲੀ : ਸੜਕ ਸੁਰੱਖਿਆ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਉਲੰਘਣਾ ਕਰਨ ‘ਤੇ 12 ਵਾਹਨਾਂ ਦੇ ਚਲਾਨ ਕੀਤੇ ਗਏ, ਜਿਸਦੀ ਰਕਮ 6 ਲੱਖ ਰੁਪਏ ਬਣਦੀ ਹੈ। ਖੇਤਰੀ ਟਰਾਂਸਪੋਰਟ ਅਫ਼ਸਰ ਰਾਜਪਾਲ ਸਿੰਘ ਸੇਖੋਂ ਅਨੁਸਾਰ, ਇਨ੍ਹਾਂ ਚਲਾਨਾਂ ਵਿੱਚ ਮੁੱਖ ਤੌਰ ‘ਤੇ ਟੈਕਸ ਚੋਰੀ, ਓਵਰਲੋਡਿੰਗ ਅਤੇ ਮੋਟਰ ਵਾਹਨ ਐਕਟ ਦੀਆਂ ਹੋਰ ਉਲੰਘਣਾਵਾਂ ਸ਼ਾਮਲ ਸਨ।
ਇਹ ਕਾਰਵਾਈ ਬੀਤੀ ਰਾਤ ਵਪਾਰਕ ਵਾਹਨਾਂ ਦੀ ਚੈਕਿੰਗ ਦੌਰਾਨ ਕੀਤੀ ਗਈ। ਆਰਟੀਓ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ, ਤਾਂ ਜੋ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਟਰਾਂਸਪੋਰਟ ਵਿਭਾਗ ਨੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਦਸਤਾਵੇਜ਼ ਸਹੀ ਰੱਖਣ, ਸਮੇਂ ਸਿਰ ਟੈਕਸ ਦਾ ਭੁਗਤਾਨ ਕਰਨ ਅਤੇ ਓਵਰਲੋਡਿੰਗ ਤੋਂ ਬਚਣ।