Homeਪੰਜਾਬਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋਣ ਲਈ...

ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋਣ ਲਈ ਮਿਲਿਆ 20 ਦਿਨ ਦਾ ਹੋਰ ਸਮਾਂ

ਪੰਜਾਬ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪੰਜ ਪਿਆਰੇ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋਣ ਲਈ 20 ਦਿਨ ਦਾ ਹੋਰ ਸਮਾਂ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਭਾਈ ਬਲਦੇਵ ਸਿੰਘ, ਵਧੀਕ ਹੈੱਡ ਗ੍ਰੰਥੀ ਭਾਈ ਦਲੀਪ ਸਿੰਘ ਅਤੇ ਭਾਈ ਗੁਰਦਿਆਲ ਸਿੰਘ ਅਤੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸਾਹਿਬ ‘ਤੇ ਤਲਬ ਕਰਨ ਦੇ ਜਾਰੀ ਕੀਤੇ ਗਏ ਹੁਕਮਾਂ ਦੀ ਮਿਆਦ 10 ਜੂਨ ਨੂੰ ਸਮਾਪਤ ਹੋ ਗਈ ਹੈ।

ਹੁਣ ਉਕਤ ਪੰਜ ਪਿਆਰਿਆਂ ਨੇ ਨਵਾਂ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਫ਼ੋਨ ‘ਤੇ ਕੀਤੀ ਗਈ ਅਪੀਲ ‘ਤੇ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ‘ਤੇ ਪੇਸ਼ ਹੋਣ ਲਈ 20 ਦਿਨ ਦਾ ਹੋਰ ਸਮਾਂ ਦਿੱਤਾ ਗਿਆ ਹੈ | ਪੰਜ ਪਿਆਰਿਆਂ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਹੁਣ 30 ਜੂਨ ਤੱਕ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments