ਪੰਜਾਬ : ਅੱਜ ਸਵੇਰੇ ਬਠਿੰਡਾ ਜ਼ਿਲ੍ਹੇ ਵਿੱਚ ਇੱਕ ਵੱਡੀ ਘਟਨਾ ਨੇ ਹੜਕੰਪ ਮਚਾ ਦਿੱਤਾ ਹੈ। ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਥੇ ਇੱਕ ਚਾਹ ਦੀ ਦੁਕਾਨ ‘ਤੇ ਚਾਹ ਪੀ ਰਹੇ ਨੌਜ਼ਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਜਾਣਕਾਰੀ ਅਨੁਸਾਰ, ਇਹ ਘਟਨਾ ਥਰਮਲ ਪਲਾਂਟ ਦੇ ਨੇੜੇ ਗੇਟ ਨੰਬਰ 2 ਦੇ ਨੇੜੇ ਸਥਿਤ ਇੱਕ ਚਾਹ ਦੀ ਦੁਕਾਨ ‘ਤੇ ਵਾਪਰੀ।
ਦੱਸਿਆ ਜਾ ਰਿਹਾ ਹੈ ਕਿ ਨਵੀਨ ਨਾਮ ਦਾ ਨੌਜਵਾਨ ਸਵੇਰੇ ਆਪਣੇ ਇੱਕ ਦੋਸਤ ਨਾਲ ਚਾਹ ਪੀ ਰਿਹਾ ਸੀ। ਜਦੋਂ ਉਹ ਚਾਹ ਪੀ ਕੇ ਜਾਣ ਲੱਗੇ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਅਚਾਨਕ ਨਵੀਨ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਨਵੀਨ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਬਠਿੰਡਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਵੱਡੀ ਗਿਣਤੀ ਵਿੱਚ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।