ਲਖਨਊ : ਉੱਤਰ ਪ੍ਰਦੇਸ਼ ਦੇ ਕਰੋੜਾਂ ਬਿਜਲੀ ਖਪਤਕਾਰਾਂ ਨੂੰ ਜਲਦੀ ਹੀ ਮਹਿੰਗਾਈ ਦਾ ਵੱਡਾ ਝਟਕਾ ਲੱਗ ਸਕਦਾ ਹੈ। ਯੂ.ਪੀ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਬਿਜਲੀ ਦਰਾਂ ਵਿੱਚ ਸੋਧ ਕਰਨ ਦਾ ਪ੍ਰਸਤਾਵ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਹੈ, ਜਿਸ ਨਾਲ ਲਾਗੂ ਹੁੰਦੇ ਹੀ ਘਰੇਲੂ, ਵਪਾਰਕ ਅਤੇ ਉਦਯੋਗਿਕ ਸਾਰੀਆਂ ਸ਼੍ਰੇਣੀਆਂ ਦੀ ਬਿਜਲੀ ਮਹਿੰਗੀ ਹੋ ਸਕਦੀ ਹੈ।
ਜਾਣਕਾਰੀ ਅਨੁਸਾਰ, ਪਾਵਰ ਕਾਰਪੋਰੇਸ਼ਨ ਨੇ ਨਵੇਂ ਵਿੱਤੀ ਸਾਲ 2025-26 ਲਈ ਟੈਰਿਫ ਸੋਧ ਪ੍ਰਸਤਾਵ ਤਿਆਰ ਕੀਤਾ ਹੈ। ਇਸ ਵਿੱਚ ਘਰੇਲੂ ਖਪਤਕਾਰਾਂ ਤੋਂ ਲੈ ਕੇ ਖੇਤੀਬਾੜੀ ਅਤੇ ਵਪਾਰਕ ਵਰਗ ਤੱਕ ਸਾਰਿਆਂ ਲਈ ਬਿਜਲੀ ਦਰਾਂ ਵਿੱਚ ਵਾਧੇ ਦਾ ਸੁਝਾਅ ਦਿੱਤਾ ਗਿਆ ਹੈ। ਹੁਣ ਅੰਤਮ ਫ਼ੈੈਸਲਾ ਉੱਤਰ ਪ੍ਰਦੇਸ਼ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਪ੍ਰਵਾਨਗੀ ਤੋਂ ਬਾਅਦ ਲਿਆ ਜਾਵੇਗਾ।
ਖਪਤਕਾਰਾਂ ਨੇ ਕੀਤਾ ਵਿਰੋਧ
ਬਿਜਲੀ ਨਿਗਮ ਦਾ ਤਰਕ ਹੈ ਕਿ ਉਤਪਾਦਨ ਲਾਗਤ, ਲਾਈਨ ਨੁਕਸਾਨ ਅਤੇ ਵੰਡ ਖਰਚਿਆਂ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਟੈਰਿਫ ਵਧਾਉਣਾ ਜ਼ਰੂਰੀ ਹੋ ਗਿਆ ਹੈ। ਇਸ ਦੇ ਨਾਲ ਹੀ, ਖਪਤਕਾਰ ਸੰਗਠਨਾਂ ਨੇ ਇਸ ਪ੍ਰਸਤਾਵ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸਨੂੰ ਆਮ ਜਨਤਾ ‘ਤੇ ਆਰਥਿਕ ਬੋਝ ਵਧਾਉਣ ਦਾ ਕਦਮ ਦੱਸਿਆ ਹੈ।