Home ਦੇਸ਼ ਕੇਂਦਰ ਸਰਕਾਰ ਨੇ ਹਿਮਾਚਲ ਪ੍ਰਦੇਸ਼ ਨੂੰ 2006.40 ਕਰੋੜ ਰੁਪਏ ਦੀ ਵੱਡੀ ਰਾਹਤ...

ਕੇਂਦਰ ਸਰਕਾਰ ਨੇ ਹਿਮਾਚਲ ਪ੍ਰਦੇਸ਼ ਨੂੰ 2006.40 ਕਰੋੜ ਰੁਪਏ ਦੀ ਵੱਡੀ ਰਾਹਤ ਦੇਣ ਨੂੰ ਦਿੱਤੀ ਮਨਜ਼ੂਰੀ

0

ਹਿਮਾਚਲ ਪ੍ਰਦੇਸ਼ : ਕੇਂਦਰ ਸਰਕਾਰ ਨੇ ਹਿਮਾਚਲ ਪ੍ਰਦੇਸ਼ ਵਿੱਚ ਸਾਲ 2023 ਦੌਰਾਨ ਆਏ ਹੜ੍ਹਾਂ, ਜ਼ਮੀਨ ਖਿਸਕਣ ਅਤੇ ਬੱਦਲ ਫਟਣ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ 2006.40 ਕਰੋੜ ਰੁਪਏ ਦੀ ਵੱਡੀ ਰਾਹਤ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈੈਸਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਚ-ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ।

ਕਮੇਟੀ ਵਿੱਚ ਕੇਂਦਰੀ ਵਿੱਤ ਮੰਤਰੀ, ਖੇਤੀਬਾੜੀ ਮੰਤਰੀ ਅਤੇ ਨੀਤੀ ਆਯੋਗ ਦੇ ਉਪ ਚੇਅਰਮੈਨ ਵੀ ਸ਼ਾਮਲ ਸਨ। ਮੀਟਿੰਗ ਵਿੱਚ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫੰਡ (ਐਨ.ਡੀ.ਆਰ.ਐਫ.) ਅਧੀਨ “ਰਿਕਵਰੀ ਅਤੇ ਪੁਨਰ ਨਿਰਮਾਣ ਯੋਜਨਾ” ਤਹਿਤ ਰਾਜ ਨੂੰ ਦਿੱਤੀ ਜਾਣ ਵਾਲੀ ਸਹਾਇਤਾ ‘ਤੇ ਵਿਚਾਰ ਕੀਤਾ ਗਿਆ। ਕਮੇਟੀ ਨੇ ਹਿਮਾਚਲ ਨੂੰ 1504.80 ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ, ਜੋ ਕਿ ਐਨ.ਡੀ.ਆਰ.ਐਫ. ਦੀ ਰਿਕਵਰੀ ਵਿੰਡੋ ਤੋਂ ਪ੍ਰਦਾਨ ਕੀਤੀ ਜਾਵੇਗੀ।

ਸਰਕਾਰ ਦੁਆਰਾ ਮਨਜ਼ੂਰ ਸਹਾਇਤਾ ਰਾਸ਼ੀ
ਇਸ ਤੋਂ ਪਹਿਲਾਂ, 12 ਦਸੰਬਰ, 2023 ਨੂੰ, ਗ੍ਰਹਿ ਮੰਤਰਾਲੇ ਨੇ ਹਿਮਾਚਲ ਪ੍ਰਦੇਸ਼ ਨੂੰ ਤੁਰੰਤ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਲਈ 633.73 ਕਰੋੜ ਰੁਪਏ ਦੀ ਵਾਧੂ ਸਹਾਇਤਾ ਨੂੰ ਵੀ ਮਨਜ਼ੂਰੀ ਦਿੱਤੀ ਸੀ। ਸਰਕਾਰ ਦਾ ਕਹਿਣਾ ਹੈ ਕਿ ਇਸ ਰਕਮ ਦੀ ਵਰਤੋਂ ਰਾਜ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਤਬਾਹ ਹੋਏ ਬੁਨਿਆਦੀ ਢਾਂਚੇ ਦੇ ਮੁੜ ਨਿਰਮਾਣ, ਪ੍ਰਭਾਵਿਤ ਲੋਕਾਂ ਦੇ ਪੁਨਰਵਾਸ ਅਤੇ ਹੋਰ ਬਹਾਲੀ ਦੇ ਕੰਮਾਂ ਲਈ ਕੀਤੀ ਜਾਵੇਗੀ।

ਗ੍ਰਹਿ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ
“ਕੇਂਦਰ ਸਰਕਾਰ ਕੁਦਰਤੀ ਆਫ਼ਤਾਂ ਦੌਰਾਨ ਰਾਜਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਦੀ ਹੈ। ਹਿਮਾਚਲ ਪ੍ਰਦੇਸ਼ ਦੇ ਨਾਗਰਿਕਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਇਕੱਲੇ ਨਹੀਂ ਛੱਡਿਆ ਜਾਵੇਗਾ।” ਇਹ ਵਿੱਤੀ ਸਹਾਇਤਾ ਹਿਮਾਚਲ ਪ੍ਰਦੇਸ਼ ਨੂੰ ਕੁਦਰਤੀ ਆਫ਼ਤ ਤੋਂ ਉਭਰਨ ਵਿੱਚ ਮਹੱਤਵਪੂਰਨ ਰਾਹਤ ਪ੍ਰਦਾਨ ਕਰੇਗੀ ਅਤੇ ਪੁਨਰ ਨਿਰਮਾਣ ਕਾਰਜ ਨੂੰ ਤੇਜ਼ ਕਰੇਗੀ, ਜਿਸ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਆਮ ਜੀਵਨ ਬਹਾਲ ਕਰਨ ਵਿੱਚ ਮਦਦ ਮਿਲੇਗੀ।

NO COMMENTS

LEAVE A REPLY

Please enter your comment!
Please enter your name here

Exit mobile version