Home ਪੰਜਾਬ ਨਗਰ ਨਿਗਮ ਲੁਧਿਆਣਾ ਨੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਿੰਨ ਮਹੀਨਿਆਂ ਲਈ...

ਨਗਰ ਨਿਗਮ ਲੁਧਿਆਣਾ ਨੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਿੰਨ ਮਹੀਨਿਆਂ ਲਈ ਛੁੱਟੀਆਂ ਕੀਤੀਆਂ ਰੱਦ

0

ਲੁਧਿਆਣਾ: ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਨਗਰ ਨਿਗਮ ਲੁਧਿਆਣਾ ਨੇ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਨਗਰ ਨਿਗਮ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ 15 ਜੂਨ, 2025 ਤੋਂ 30 ਸਤੰਬਰ, 2025 ਤੱਕ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ।

ਤਿੰਨ ਮਹੀਨਿਆਂ ਲਈ ਛੁੱਟੀਆਂ ਰੱਦ
ਨਗਰ ਨਿਗਮ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਬਰਸਾਤ ਦੇ ਮੌਸਮ ਦੌਰਾਨ ਸ਼ਹਿਰ ਵਿੱਚ ਪਾਣੀ ਭਰਨ, ਸਫਾਈ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੰਭਾਲਣ ਲਈ ਸਾਰੇ ਕਰਮਚਾਰੀਆਂ ਦੀ ਮੌਜੂਦਗੀ ਜ਼ਰੂਰੀ ਹੈ। ਇਸ ਹੁਕਮ ਦਾ ਉਦੇਸ਼ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਜਲਦੀ ਰਾਹਤ ਪ੍ਰਦਾਨ ਕਰਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version