ਫਿਲੌਰ : ਜਲੰਧਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਦੀ ਕਾਰ ਨੂੰ ਲੁਟੇਰਿਆਂ ਨੇ ਘੇਰ ਲਿਆ ਅਤੇ ਉਸ ਤੋਂ 23.30 ਲੱਖ ਰੁਪਏ ਖੋਹ ਕੇ ਫਰਾਰ ਹੋ ਗਏ। ਪੁਲਿਸ ਨੇ ਪੂਰੀ ਸਬ-ਡਵੀਜ਼ਨ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਲਾਡੋਵਾਲ ਟੋਲ ਪਲਾਜ਼ਾ ਦਾ ਮੈਨੇਜਰ ਆਪਣੀ ਬੋਲੈਰੋ ਗੱਡੀ ਵਿੱਚ ਫਿਲੌਰ ਬੈਂਕ ਵਿੱਚ ਨਕਦੀ ਜਮ੍ਹਾਂ ਕਰਵਾਉਣ ਲਈ ਆ ਰਿਹਾ ਸੀ। ਇਸ ਦੌਰਾਨ ਲੁਟੇਰਿਆਂ ਦੀਆਂ ਦੋ ਗੱਡੀਆਂ ਆ ਗਈਆਂ, ਜਿਨ੍ਹਾਂ ‘ਚੋਂ ਇਕ ਗੱਡੀ ਮੈਨੇਜਰ ਦੀ ਕਾਰ ਦੇ ਅੱਗੇ ਆ ਗਈ ਜਦਕਿ ਦੂਸਰੀ ਉਸ ਦੇ ਪਿੱਛੇ ਲੱਗ ਗਈ।
ਇਹ ਵੀ ਪਤਾ ਲੱਗਾ ਹੈ ਕਿ ਮੈਨੇਜਰ ਦੇ ਡਰਾਈਵਰ ਨੇ ਆਪਣੀ ਗੱਡੀ ਅੰਦਰੋਂ ਬੰਦ ਕਰ ਦਿੱਤੀ। ਲੁਟੇਰੇ ਮੈਨੇਜਰ ਦੀ ਕਾਰ ਦੇ ਤਾਲੇ ਤੋੜ ਕੇ ਉਸ ਵਿੱਚੋਂ 23.30 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਪੂਰੀ ਸਬ-ਡਵੀਜ਼ਨ ‘ਚ ਹਾਈ ਅਲਰਟ ਰੱਖ ਕੇ ਵਾਹਨਾਂ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।