Homeਪੰਜਾਬਤੇਜ਼ ਰਫ਼ਤਾਰ ਬੱਸ ਦੀ ਲਪੇਟ 'ਚ ਆਉਣ ਨਾਲ 25 ਸਾਲਾ ਨੌਜਵਾਨ ਦੀ...

ਤੇਜ਼ ਰਫ਼ਤਾਰ ਬੱਸ ਦੀ ਲਪੇਟ ‘ਚ ਆਉਣ ਨਾਲ 25 ਸਾਲਾ ਨੌਜਵਾਨ ਦੀ ਹੋਈ ਮੌਤ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਤੇਜ਼ ਰਫ਼ਤਾਰ ਬੱਸ ਦੀ ਲਪੇਟ ‘ਚ ਆਉਣ ਨਾਲ 25 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ, ਜਦਕਿ ਉਸ ਦੀ ਭੈਣ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਰਾਮਤੀਰਥ ਰੋਡ ‘ਤੇ ਗਵਾਲ ਮੰਡੀ ਨੇੜੇ ਤੇਜ਼ ਰਫ਼ਤਾਰ ਬੱਸ ਨੇ ਬੁਲੇਟ ਬਾਈਕ ਸਵਾਰ ਭਰਾ-ਭੈਣ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਭੈਣ ਜ਼ਖਮੀ ਹੋ ਗਈ। ਮ੍ਰਿਤਕ ਦੀ ਪਛਾਣ ਅਰਮਾਨਦੀਪ ਸਿੰਘ ਵਾਸੀ ਪਿੰਡ ਅਜਨਾਲਾ, ਗਹਿਰੀ ਮੰਡੀ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਦੋਵੇਂ ਭੈਣ-ਭਰਾ ਬੁਲੇਟ ਬਾਈਕ ‘ਤੇ ਜਾ ਰਹੇ ਸਨ। ਇਸੇ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ਨੇ ਉਨ੍ਹਾਂ ਦੀ ਬਾਈਕ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਅਰਮਾਨਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖਮੀ ਭੈਣ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ। ਹਾਦਸੇ ਤੋਂ ਬਾਅਦ ਇਲਾਕੇ ‘ਚ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਕਾਰਨਾਂ ਅਤੇ ਡਰਾਈਵਰ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments