HomePunjabਇਸ ਜ਼ਿਲ੍ਹੇ ਦੇ 26 ਸਕੂਲਾਂ ਦੀ ਸਿੱਖਿਆ ਵਿਭਾਗ ਨੇ ਕੀਤੀ ਮਾਨਤਾ ਰੱਦ

ਇਸ ਜ਼ਿਲ੍ਹੇ ਦੇ 26 ਸਕੂਲਾਂ ਦੀ ਸਿੱਖਿਆ ਵਿਭਾਗ ਨੇ ਕੀਤੀ ਮਾਨਤਾ ਰੱਦ

 ਬਰਨਾਲਾ : ਪੰਜਾਬ ਦੇ ਬਰਨਾਲਾ (Barnala) ‘ਚ 26 ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੋਂ ਦੇ 26 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।

ਖ਼ਬਰ ਸਾਹਮਣੇ ਆਈ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਇੰਦੂ ਸਿਮਕ (Education Officer Barnala Indu Simak) ਨੇ ਬਿਲਡਿੰਗ ਸੇਫਟੀ ਅਤੇ ਫਾਇਰ ਸੇਫਟੀ ਸਰਟੀਫਿਕੇਟ ਵਿਭਾਗ ਨੂੰ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਹੇਠ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਦਾ ਕਹਿਣਾ ਹੈ ਕਿ ਜਦੋਂ ਇਹ ਸਕੂਲ ਬਿਲਡਿੰਗ ਸੇਫਟੀ ਅਤੇ ਫਾਇਰ ਸੇਫਟੀ ਸਰਟੀਫਿਕੇਟ ਵਿਭਾਗ ਨੂੰ ਜਮ੍ਹਾਂ ਕਰਵਾ ਦੇਣਗੇ ਤਾਂ ਉਨ੍ਹਾਂ ਦੀ ਮਾਨਤਾ ਬਹਾਲ ਹੋ ਜਾਵੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments