Home ਪੰਜਾਬ ਪਟਿਆਲਾ ‘ਚ 27 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ

ਪਟਿਆਲਾ ‘ਚ 27 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ

0

ਪੰਜਾਬ : ਪੰਜਾਬ ਦੇ ਪਟਿਆਲਾ ਤੋਂ ਇੱਕ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪਹਿਲਾਂ ਨੌਜਵਾਨ ਨੂੰ ਅਗਵਾ ਕੀਤਾ ਗਿਆ ਅਤੇ ਬਾਅਦ ਵਿੱਚ ਸੰਗਰੂਰ ਵਿੱਚ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਸੂਬੇ ‘ਚ ਦਹਿਸ਼ਤ ਫੈਲ ਗਈ ਹੈ। ਫਿਲਹਾਲ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਨਵਾਬ ਖਾਨ (27) ਵਾਸੀ ਪਿੰਡ ਡਕਾਲਾ, ਪਟਿਆਲਾ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਨਵਾਬ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਪਟਿਆਲਾ-ਸੰਗਰੂਰ ਰੋਡ ‘ਤੇ ਪੈਟਰੋਲ ਪੰਪ ਨੇੜੇ ਕਾਲੇ ਰੰਗ ਦੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਕਾਰ ਤੋਂ ਹੇਠਾਂ ਉਤਰ ਕੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਜ਼ਬਰਦਸਤੀ ਕਾਰ ‘ਚ ਬਿਠਾ ਕੇ ਲੈ ਗਏ। ਉਕਤ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ।

ਇਸ ਤੋਂ ਬਾਅਦ ਜਦੋਂ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ ਤਾਂ ਟੀਮ ਸੰਗਰੂਰ ਦੇ ਭਵਾਨੀਗੜ੍ਹ ਪੁੱਜੀ। ਇਸ ਦੌਰਾਨ ਪੁਲਿਸ ਨੇ ਨਵਾਬ ਦੀ ਲਾਸ਼ ਭਵਾਨੀਗੜ੍ਹ ਦੇ ਕਾਲਾ ਝਾਰ ਨੇੜੇ ਤੋਂ ਬਰਾਮਦ ਕੀਤੀ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਉਸ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਦੇ ਜ਼ਖਮ ਸਨ। ਫਿਲਹਾਲ ਕਤਲ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਪਰੋਕਤ ਘਟਨਾ ਨੂੰ ਨਿੱਜੀ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਸ਼ੱਕੀਆਂ ਦੀ ਸ਼ਨਾਖ਼ਤ ਵੀ ਕਰ ਲਈ ਹੈ ਅਤੇ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version