Home Canada ਕੈਨੇਡਾ ‘ਚ ਤੈਰਾਕੀ ਕਰਦਿਆਂ 27 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌਤ

ਕੈਨੇਡਾ ‘ਚ ਤੈਰਾਕੀ ਕਰਦਿਆਂ 27 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌਤ

0

ਕੈਨੇਡਾ: ਕੈਨੇਡਾ ਤੋਂ ਇੱਕ ਦੁੱਖਭਰੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਕੈਨੇਡਾ ਦੇ ਗੋਲਡਸਟਰੀਮ ਪ੍ਰੋਵਿਨਸ਼ੀਅਲ ਪਾਰਕ ਵਿਚ ਤੈਰਾਕੀ ਕਰਦਿਆਂ 27 ਸਾਲਾ ਪੰਜਾਬੀ ਨੌਜਵਾਨ ਡੁੱਬ ਗਿਆ। ਬੀ.ਸੀ. ਦੇ ਵਾਟਰ ਫ਼ਾਲ ’ਤੇ ਵਾਪਰੇ ਹਾਦਸੇ ਬਾਰੇ ਵੈਸਟਸ਼ੋਰ ਕੈਨੇਡੀਅਨ ਪੁਲਿਸ ਨੇ ਦੱਸਿਆ ਕਿ ਇਕ ਨੌਜਵਾਨ ਅਚਨਚੇਤ ਪਾਣੀ ਵਿਚ ਗੋਤੇ ਖਾਣ ਲੱਗਾ ਅਤੇ ਮੁੜ ਬਾਹਰ ਨਿਕਲ ਨਾ ਸਕਿਆ।

ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਬਾਹਰ ਕਢਿਆ ਅਤੇ ਐਮਰਜੈਂਸੀ ਹੈਲਥ ਸਰਵਿਸਿਜ਼ ਦੇ ਪੁੱਜਣ ਤਕ ਮੁਢਲੀ ਸਹਾਇਤਾ ਦੇਣ ਦੇ ਯਤਨ ਕੀਤੇ। ਉਧਰ ਬੀ.ਸੀ. ਐਮਰਜੈਂਸੀ ਹੈਲਥ ਸਰਵਿਸਿਜ਼ ਦੇ ਪੈਰਾਮੈਡਿਕ ਪਬਲਿਕ ਇਨਫ਼ਰਮੇਸ਼ਨ ਅਫ਼ਸਰ ਬ੍ਰਾਇਨ ਟਵੇਟਸ ਨੇ ਦਸਿਆ ਕਿ ਸਾਂਝੇ ਯਤਨਾਂ ਦੇ ਬਾਵਜੂਦ ਨੌਜਵਾਨ ਨੂੰ ਬਚਾਇਆ ਨਾ ਜਾ ਸਕਿਆ।

ਕੈਨੇਡੀਅਨ ਪੁਲਿਸ ਵਲੋਂ ਨੌਜਵਾਨ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਪਰ ਵਿਕਟੋਰੀਆ ਦੇ ਪੁਸ਼ਪਿੰਦਰ ਸਿੰਘ ਨੇ ਜਾਨ ਗਵਾਉਣ ਵਾਲੇ ਨੌਜਵਾਨ ਦੀ ਸ਼ਨਾਖ਼ਤ ਅਪਣੇ ਵੱਡਾ ਭਰਾ ਦੀਪਇੰਦਰ ਸਿੰਘ ਵਜੋਂ ਕੀਤੀ ਹੈ। ਪੁਸ਼ਪਿੰਦਰ ਨੇ ਦੱਸਿਆ ਕਿ ਦੀਪਇੰਦਰ ਦੇ ਸਦੀਵੀ ਵਿਛੋੜੇ ਨੇ ਮਾਪਿਆਂ ਨੂੰ ਦੁੱਖ ਦੇ ਸਮੁੰਦਰ ਵਿਚ ਡੋਬ ਦਿਤਾ ਹੈ। ਦੀਪਇੰਦਰ ਸਿੰਘ ਦੀ ਲਾਸ਼ ਭਾਰਤ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਲਈ ਗੋਫੰਡਮੀ ਪੇਜ ਸਥਾਪਤ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version