Home ਪੰਜਾਬ ਪਟਿਆਲਾ ‘ਚ 28 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ

ਪਟਿਆਲਾ ‘ਚ 28 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ

0

ਪਟਿਆਲਾ : ਪਟਿਆਲਾ ਦੇ ਭਰਪੂਰ ਗਾਰਡਨ ਇਲਾਕੇ ਦੇ ਰਹਿਣ ਵਾਲੇ 28 ਸਾਲਾ ਵਿਸ਼ੂ ਗੋਇਲ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਇਹ ਘਟਨਾ ਇੱਕ ਪਰਿਵਾਰਕ ਝਗੜੇ ਅਤੇ ਲਗਾਤਾਰ ਹੋ ਰਹੀ ਪ੍ਰੇਸ਼ਾਨੀ ਦਾ ਨਤੀਜਾ ਹੈ।

ਪਰਿਵਾਰ ਅਨੁਸਾਰ, ਗੁਰਦੁਆਰਾ ਸਾਹਿਬ ਦੇ ਨੇੜੇ ਇੱਕ ਦੁਕਾਨ ਹੈ ਜਿੱਥੇ ਵਿਸ਼ੂ ਗੋਇਲ ਅਕਸਰ ਬੈਠਦਾ ਸੀ । ਪਰਿਵਾਰ ਦਾ ਦੋਸ਼ ਹੈ ਕਿ ਦੁਕਾਨ ‘ਤੇ ਉਸਨੂੰ ਕਥਿਤ ਤੌਰ ‘ਤੇ ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਦੁਕਾਨ ਛੱਡਣ ਦਾ ਦਬਾਅ ਪਾਇਆ ਜਾਂਦਾ ਸੀ ।

ਪਰਿਵਾਰ ਦਾ ਕਹਿਣਾ ਹੈ ਕਿ ਇਨ੍ਹਾਂ ਹਾਲਾਤਾਂ ਤੋਂ ਦੁਖੀ ਹੋ ਕੇ ਨੌਜਵਾਨ ਨੇ ਇਹ ਕਦਮ ਚੁੱਕ ਲਿਆ। ਹੁਣ ਪਰਿਵਾਰ ਇਸ ਮਾਮਲੇ ਵਿੱਚ ਚਾਚਾ ਅਤੇ ਉਸਦੇ ਬੱਚਿਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਹੈ ।

NO COMMENTS

LEAVE A REPLY

Please enter your comment!
Please enter your name here

Exit mobile version