Homeਪੰਜਾਬਜਲੰਧਰ 'ਚ 3 ਹਥਿਆਰਬੰਦ ਨਕਾਬਪੋਸ਼ ਵਿਅਕਤੀਆਂ ਨੇ ਦਿਨ ਦਿਹਾੜੇ ਚਲਾਈਆਂ ਅੰਨ੍ਹੇਵਾਹ ਗੋਲੀਆਂ

ਜਲੰਧਰ ‘ਚ 3 ਹਥਿਆਰਬੰਦ ਨਕਾਬਪੋਸ਼ ਵਿਅਕਤੀਆਂ ਨੇ ਦਿਨ ਦਿਹਾੜੇ ਚਲਾਈਆਂ ਅੰਨ੍ਹੇਵਾਹ ਗੋਲੀਆਂ

ਜਲੰਧਰ : ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਘਰ ਦੇ ਅੰਦਰ ਦਾਖਲ ਹੋ ਕੇ ਅੰਨ੍ਹੇਵਾਹ ਫਾਇ ਰਿੰਗ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ । ਖ਼ਬਰ ਹੈ ਕਿ 3 ਹਥਿਆਰਬੰਦ ਨਕਾਬਪੋਸ਼ ਵਿਅਕਤੀਆਂ ਨੇ ਦਿਨ ਦਿਹਾੜੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਸ਼ਾਹਕੋਟ ਦੇ ਪਿੰਡ ਸੰਧਾਵਾਲ ਮੰਡ ‘ਚ ਮੋਟਰਸਾਈਕਲ ‘ਤੇ ਆਏ ਹਥਿਆਰਬੰਦ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਔਰਤ ਦੀ ਲੱਤ ‘ਚ ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਈ।

ਨਸ਼ੇ ਖੁੱਲ੍ਹੇਆਮ ਵੇਚਦੇ
ਪਿੰਡ ਸੰਧਾਵਾਲ ਮੰਡ ਦੇ ਵਸਨੀਕ ਜਸਵੰਤ ਸਿੰਘ ਦੀ ਪਤਨੀ ਬੁਚਨ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਨੇੜੇ ਰਹਿੰਦੇ ਕੁਝ ਨੌਜਵਾਨ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਖੁੱਲ੍ਹੇਆਮ ਨਸ਼ਾ ਵੇਚਦੇ ਹਨ, ਜਿਸ ਦਾ ਅਸੀਂ ਵਿਰੋਧ ਕੀਤਾ ਸੀ। ਉਨ੍ਹਾਂ ਨੌਜਵਾਨਾਂ ਨੇ ਸਾਡੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।

ਔਰਤ ਨੇ ਦੱਸਿਆ ਕਿ ਬੀਤੇ ਦਿਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ, ਜਿਨ੍ਹਾਂ ਦੇ ਮੂੰਹ ਢਕੇ ਹੋਏ ਸਨ, ਨੇ ਸਾਡੇ ਘਰ ਅੰਦਰ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੁਰਜੀਤ ਕੌਰ ਪੁੱਤਰੀ ਬਚਨ ਕੌਰ ਅਤੇ ਕੁਲਵੰਤ ਸਿੰਘ ਪਤਨੀ ਕੁਲਵੰਤ ਸਿੰਘ ਵਾਸੀ ਪਿੰਡ ਰਾਮਪੁਰ ਸਾਨੂੰ ਮਿਲਣ ਆਈਆਂ ਅਤੇ ਰਸੋਈ ਵਿੱਚ ਕੰਮ ਕਰ ਰਹੀਆਂ ਸਨ।

ਨੌਜਵਾਨਾਂ ਨੂੰ ਦੇਖ ਕੇ ਮੇਰੀ ਲੜਕੀ ਰਸੋਈ ‘ਚੋਂ ਬਾਹਰ ਆਈ ਤਾਂ ਨੌਜਵਾਨਾਂ ਨੇ ਉਸ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਸੱਜੀ ਲੱਤ ‘ਤੇ ਲੱਗੀ ਅਤੇ ਉਹ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।

ਮੌਕੇ ‘ਤੇ ਪਹੁੰਚੀ ਪੁਲਿਸ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ ਚੱਲੀ ਗੋਲੀ ਦਾ ਖੋਲ ਬਰਾਮਦ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਪੁਰਾਣੀ ਦੁਸ਼ਮਣੀ ਦਾ ਜਾਪਦਾ ਹੈ ਅਤੇ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments