ਫਰੀਦਾਬਾਦ : ਹਰਿਆਣਾ ਦੇ ਫਰੀਦਾਬਾਦ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਕ ਘਰ ਵਿੱਚ ਏ.ਸੀ. ਫਟਣ ਕਾਰਨ ਭਿਆਨਕ ਅੱਗ ਲੱਗ ਗਈ। ਜਿਸ ਵਿੱਚ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਪਾਲਤੂ ਕੁੱਤੇ ਦੀ ਵੀ ਮੌਤ ਹੋ ਗਈ ਹੈ।
ਇਹ ਘਟਨਾ ਫਰੀਦਾਬਾਦ ਦੀ ਗ੍ਰੀਨ ਫੀਲਡ ਕਲੋਨੀ ਵਿੱਚ ਵਾਪਰੀ। ਮ੍ਰਿਤਕਾਂ ਵਿੱਚ ਸਚਿਨ ਕਪੂਰ, ਉਨ੍ਹਾਂ ਦੀ ਪਤਨੀ ਰਿੰਕੂ ਕਪੂਰ ਅਤੇ ਉਨ੍ਹਾਂ ਦੀ ਧੀ ਸੁਜਾਨ ਕਪੂਰ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਸਾਰੇ ਲੋਕਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ। ਇਸ ਦੇ ਨਾਲ ਹੀ ਮੌਤ ਦੇ ਅਸਲ ਕਾਰਨ ਜਾਣਨ ਲਈ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।











