HomePunjabਭਿਆਨਕ ਸੜਕ ਹਾਦਸੇ 'ਚ 3 ਵਿਅਕਤੀਆਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ 3 ਵਿਅਕਤੀਆਂ ਦੀ ਮੌਤ

ਸੁਨਾਮ: ਬੀਤੀ ਸ਼ਾਮ ਸੁਨਾਮ ਤੋਂ ਪਿੰਡ ਸ਼ੇਰੋਂ ਵੱਲ ਜਾ ਰਹੇ ਇੱਕ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਅਤੇ ਇੱਕ ਔਰਤ ਦੀ ਮੌਤ ਹੋ ਗਈ। ਇਹ ਤਿੰਨੋਂ ਪਿੰਡ ਸ਼ੇਰਾਂ ਦੇ ਵਸਨੀਕ ਸਨ ਅਤੇ ਸੁਨਾਮ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ। ਜਦੋਂ ਇਹ ਲੋਕ ਸ਼ੇਰੋਂ ਕੈਂਚੀਆਂ ਵਿੱਚੋਂ ਬਾਹਰ ਆ ਰਹੇ ਸਨ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਫੇਟ ਮਾਰ ਦਿੱਤੀ।

ਟੱਕਰ ਲੱਗਣ ਕਾਰਨ ਤਿੰਨੋਂ ਗੰਭੀਰ ਜ਼ਖ਼ਮੀ ਹੋ ਗਏ ਅਤੇ ਦੋਵਾਂ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਔਰਤ ਦੀ ਸਰਕਾਰੀ ਹਸਪਤਾਲ ਵਿੱਚ ਮੌਤ ਹੋ ਗਈ। ਇਸ ਭਿਆਨਕ ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments