Homeਪੰਜਾਬ8 ਕਰੋੜ ਰੁਪਏ ਦੀ ਹੈਰੋਇਨ ਸਮੇਤ 3 ਸਮੱਗਲਰ ਗ੍ਰਿਫ਼ਤਾਰ

8 ਕਰੋੜ ਰੁਪਏ ਦੀ ਹੈਰੋਇਨ ਸਮੇਤ 3 ਸਮੱਗਲਰ ਗ੍ਰਿਫ਼ਤਾਰ

ਫਾਜ਼ਿਲਕਾ : ਐੱਨ.ਸੀ.ਬੀ. ਦੀ ਟੀਮ ਨੇ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਚ ਸਫਲਤਾ ਹਾਸਲ ਕਰਦੇ ਹੋਏ ਫਾਜ਼ਿਲਕਾ ਇਲਾਕੇ ‘ਚ ਇਕ ਆਪ੍ਰੇਸ਼ਨ ਦੌਰਾਨ 8 ਕਰੋੜ ਰੁਪਏ ਦੀ ਹੈਰੋਇਨ ਸਮੇਤ 3 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਇਕ ਗਲਾਕ ਪਿਸਤੌਲ ਅਤੇ ਕੁਝ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।

ਜਾਣਕਾਰੀ ਅਨੁਸਾਰ ਫੜੇ ਗਏ ਸਮੱਗਲਰਾਂ ਵਿੱਚ ਜਸਵਿੰਦਰ ਸਿੰਘ ਵਾਸੀ ਫ਼ਿਰੋਜ਼ਪੁਰ ਛਾਉਣੀ ਅਤੇ ਪਵਨਦੀਪ ਸਿੰਘ ਵਾਸੀ ਨੌਸ਼ਹਿਰਾ ਪਨੂੰਆ ਤਰਨਤਾਰਨ ਅਤੇ ਇੱਕ ਨਾਬਾਲਗ ਸ਼ਾਮਲ ਹਨ। ਤਿੰਨਾਂ ਤਸਕਰਾਂ ਨੂੰ ਫ਼ਿਰੋਜ਼ਪੁਰ ਫ਼ਾਜ਼ਿਲਕਾ ਰੋਡ ‘ਤੇ ਸਥਿਤ ਇੱਕ ਰਿਜ਼ੋਰਟ ਨੇੜਿਓਂ ਕਾਬੂ ਕੀਤਾ ਗਿਆ ਜਦੋਂ ਉਹ ਹੈਰੋਇਨ ਦੀ ਖੇਪ ਦੀ ਡਿਲਿਵਰੀ ਕਰਨ ਜਾ ਰਹੇ ਸਨ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਨੂੰ ਇੱਕ ਜੇਲ੍ਹ ਵਿੱਚ ਬੰਦ ਤਸਕਰ ਚਲਾ ਰਿਹਾ ਸੀ, ਜਿਸ ਦੀ ਪਹਿਚਾਣ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments