Home ਪੰਜਾਬ ਨਾਜਾਇਜ਼ ਹਥਿਆਰਾਂ ਦੇ ਜ਼ਖੀਰੇ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

ਨਾਜਾਇਜ਼ ਹਥਿਆਰਾਂ ਦੇ ਜ਼ਖੀਰੇ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

0

ਮਾਨਸਾ : ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਹਥਿਆਰਾਂ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਨੇ 2 ਨਾਜਾਇਜ਼ ਪਿਸਤੌਲਾਂ, 2 ਰਿਵਾਲਵਰਾਂ, ਇੱਕ ਦੇਸੀ ਕੱਟਾ ਅਤੇ 5 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਪਿਸਤੌਲਾਂ .32 ਬੋਰ, 1 ਰਿਵਾਲਵਰ .38 ਬੋਰ, 1 ਰਿਵਾਲਵਰ .32 ਬੋਰ, 1 ਦੇਸੀ ਕੱਟਾ .32 ਬੋਰ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਸਿਲਵਰ ਰੰਗ ਦੀ ਕੋਰੋਲਾ ਕਾਰ ਵੀ ਬਰਾਮਦ ਕੀਤੀ ਗਈ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਐੱਸ.ਐੱਸ.ਪੀ. ਵੈਭਵ ਚੌਧਰੀ ਅਤੇ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜ਼ੋਨ ਬਠਿੰਡਾ ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਐੱਸ.ਪੀ. ਇਨਵੈਸਟੀਗੇਸ਼ਨ ਮਾਨਸਾ ਜਗਬਿੰਦਰ ਸਿੰਘ ਦੀ ਨਿਗਰਾਨੀ ਵਿੱਚ ਇੰਸਪੈਕਟਰ ਕੰਵਲਜੀਤ ਸਿੰਘ, ਇੰਚਾਰਜ ਸਪੈਸ਼ਲ ਸੈੱਲ ਮਾਨਸਾ ਅਤੇ ਐੱਸ.ਆਈ. ਕੁਲਵੀਰ ਸਿੰਘ, ਇੰਚਾਰਜ ਕਾਊਂਟਰ ਇੰਟੈਲੀਜੈਂਸ ਯੂਨਿਟ ਮਾਨਸਾ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ।

ਪੁਲਿਸ ਅਨੁਸਾਰ 23 ਨਵੰਬਰ ਨੂੰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਲਵਜੀਤ ਸਿੰਘ ਉਰਫ਼ ਲਵਲੀ ਵਾਸੀ ਵਾਰਡ ਨੰਬਰ 12 ਭੀਖੀ, ਗੁਰਦੀਪ ਸਿੰਘ ਉਰਫ਼ ਗੱਬਰ ਵਾਸੀ ਰਿਉਂਦ ਕਲਾਂ ਅਤੇ ਹਰਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਬਰੇਟਾ ਸਿਲਵਰ ਰੰਗ ਦੀ ਕੋਰੋਲਾ ਕਾਰ ਵਿੱਚ ਘੁੰਮ ਰਹੇ ਹਨ ਅਤੇ ਉਨ੍ਹਾਂ ਕੋਲ ਨਾਜਾਇਜ਼ ਹਥਿਆਰ ਹੋਣ ਦਾ ਸ਼ੱਕ ਹੈ। ਇਸ ਸਬੰਧੀ ਥਾਣਾ ਸਿਟੀ-2 ਵਿੱਚ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ।

ਇਸ ਤੋਂ ਬਾਅਦ ਸਪੈਸ਼ਲ ਸੈੱਲ ਦੀ ਪੁਲਿਸ ਪਾਰਟੀ ਨੇ ਡੀ.ਸੀ. ਤਿੰਨਕੋਣੀ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਕੋਰੋਲਾ ਕਾਰ ਨੂੰ ਰੋਕ ਲਿਆ ਅਤੇ ਉਸ ਵਿੱਚ ਸਵਾਰ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ਦੌਰਾਨ ਉਨ੍ਹਾਂ ਕੋਲੋਂ ਉਕਤ ਨਾਜਾਇਜ਼ ਹਥਿਆਰ ਬਰਾਮਦ ਹੋਏ। ਬਰਾਮਦ ਕੀਤੇ ਗਏ ਕਾਰਤੂਸਾਂ ਵਿੱਚੋਂ ਚਾਰ .32 ਬੋਰ ਅਤੇ ਇੱਕ .38 ਬੋਰ ਦਾ ਹੈ।

ਪੁਲਿਸ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਪੁੱਛਗਿੱਛ ਦੌਰਾਨ ਇਸ ਮਾਮਲੇ ਵਿੱਚ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version