Homeਦੇਸ਼ਇੱਟਾਂ ਦੇ ਭੱਠੇ ਦੀ ਚਿਮਨੀ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, 30...

ਇੱਟਾਂ ਦੇ ਭੱਠੇ ਦੀ ਚਿਮਨੀ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

ਕੋਲਕਾਤਾ: ਪੱਛਮੀ ਬੰਗਾਲ (West Bengal) ਦੇ ਉੱਤਰੀ 24 ਪਰਗਨਾ ਜ਼ਿਲੇ ‘ਚ ਬੀਤੀ ਸ਼ਾਮ ਨੂੰ ਇੱਟਾਂ ਦੇ ਭੱਠੇ ਦੀ ਚਿਮਨੀ ਡਿੱਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬਸੀਰਹਾਟ ਦੇ ਧਲਤਿਟਾਹ ਪਿੰਡ ਦੀ ਹੈ।

ਇਸ ਸਬੰਧ ਵਿੱਚ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, “ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਲੋਕ ਭੱਠਾ ਮਜ਼ਦੂਰ ਹਨ। ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਮਲਬੇ ਹੇਠੋਂ ਦੋ ਲਾਸ਼ਾਂ ਮਿਲੀਆਂ।

ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਦੱਸਿਆ ਕਿ ਚਿਮਨੀ ਦੇ ਡਿੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments