Home ਪੰਜਾਬ ਲੁਧਿਆਣਾ ਕੇਂਦਰੀ ਜੇਲ੍ਹ ‘ਚ 10 ਕੈਦੀਆਂ ਕੋਲੋਂ 4 ਮੋਬਾਈਲ ਫ਼ੋਨ ਤੇ 86...

ਲੁਧਿਆਣਾ ਕੇਂਦਰੀ ਜੇਲ੍ਹ ‘ਚ 10 ਕੈਦੀਆਂ ਕੋਲੋਂ 4 ਮੋਬਾਈਲ ਫ਼ੋਨ ਤੇ 86 ਗ੍ਰਾਮ ਅਫ਼ੀਮ ਹੋਈ ਬਰਾਮਦ

0

ਲੁਧਿਆਣਾ : ਲੁਧਿਆਣਾ ਕੇਂਦਰੀ ਜੇਲ੍ਹ ‘ਚ ਕੈਦੀਆਂ ਤੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਜੇਲ੍ਹ ਵਿੱਚ ਚੈਕਿੰਗ ਦੌਰਾਨ 10 ਕੈਦੀਆਂ ਕੋਲੋਂ 4 ਮੋਬਾਈਲ ਫ਼ੋਨ ਅਤੇ 86 ਗ੍ਰਾਮ ਅਫ਼ੀਮ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਚੈਕਿੰਗ ਦੌਰਾਨ ਕੈਦੀ ਜਸਵਿੰਦਰ ਸਿੰਘ, ਸਤਨਾਮ ਸਿੰਘ, ਮੁਕੇਸ਼ ਕੁਮਾਰ, ਸਾਗਰ ਦੀਪ ਸਿੰਘ, ਪ੍ਰਦੀਪ ਕੁਮਾਰ, ਲਖਵਿੰਦਰ ਸਿੰਘ, ਸੋਨੂੰ ਚੌਰਸੀਆ, ਅਜੇ ਕੁਮਾਰ, ਮਨਦੀਪ ਸਿੰਘ ਅਤੇ ਗੁਰਬਖਸ਼ ਸਿੰਘ ਕੋਲੋਂ 4 ਮੋਬਾਈਲ ਫੋਨ ਅਤੇ 86 ਗ੍ਰਾਮ ਅਫੀਮ ਬਰਾਮਦ ਹੋਈ।

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਜੇਲ੍ਹ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਜੇਲ੍ਹ ਤੱਕ ਕਿਵੇਂ ਪਹੁੰਚੇ।

NO COMMENTS

LEAVE A REPLY

Please enter your comment!
Please enter your name here

Exit mobile version