ਪੁੰਛ : ਜੰਮੂ-ਕਸ਼ਮੀਰ ਵਿੱਚ ਇੱਕ 4 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ ਪੁੰਛ ਜ਼ਿਲ੍ਹੇ ਦੇ ਮੇਂਢਰ ਵਿੱਚ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ 4 ਸਾਲਾ ਬੱਚੇ ਦੀ ਪਾਣੀ ਦੀ ਟੈਂਕੀ ਵਿੱਚ ਡਿੱਗਣ ਨਾਲ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮਨਕੋਟ ਖੇਤਰ ਵਿੱਚ ਵਾਪਰੀ। ਮ੍ਰਿਤਕ ਬੱਚੇ ਦੀ ਪਛਾਣ ਜ਼ੀਸ਼ਾਨ ਅਜ਼ਹਰ ਪੁੱਤਰ ਅਜ਼ਹਰ ਆਦਿਲ ਵਾਸੀ ਮਾਨਕੋਟ ਵਜੋਂ ਹੋਈ ਹੈ।
ਜਾਣਕਾਰੀ ਦੇ ਅਨੁਸਾਰ, ਬੱਚਾ ਖੇਡਦੇ ਸਮੇਂ ਗਲਤੀ ਨਾਲ ਪਾਣੀ ਦੀ ਟੈਂਕੀ ਵਿੱਚ ਡਿੱਗ ਗਿਆ। ਇਸ ਦੌਰਾਨ ਮੌਕੇ ’ਤੇ ਹਫੜਾ-ਤਫੜੀ ਮੱਚ ਗਈ ਅਤੇ ਉਸਦੇ ਪਰਿਵਾਰ ਨੇ ਉਸਨੂੰ ਇਲਾਜ ਲਈ ਮੇਂਢਰ ਉਪ-ਜ਼ਿਲ੍ਹਾ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਮੇਂਢਰ ਦੇ ਐਸਐਚਓ ਹਬੀਬ ਪਠਾਨ ਹਸਪਤਾਲ ਪਹੁੰਚੇ ਅਤੇ ਘਟਨਾ ਬਾਰੇ ਪੁੱਛਗਿੱਛ ਕੀਤੀ। ਜ਼ਰੂਰੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ, ਲਾਸ਼ ਨੂੰ ਅੰਤਿਮ ਸਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤਾ ਗਿਆ।
