Home ਪੰਜਾਬ ਅੰਮ੍ਰਿਤਸਰ ’ਚ 43 ਸਾਲਾ ਵਿਅਕਤੀ ਦੀ ਮੌਤ…

ਅੰਮ੍ਰਿਤਸਰ ’ਚ 43 ਸਾਲਾ ਵਿਅਕਤੀ ਦੀ ਮੌਤ…

0

ਅੰਮ੍ਰਿਤਸਰ: ਅੰਮ੍ਰਿਤਸਰ ਦੇ ਗਲਵਾਲੀ ਗੇਟ ਅਧੀਨ ਆਉਂਦੇ ਇਲਾਕੇ ਗੁੱਜਰਪੁਰਾ ਤੋਂ ਇੱਕ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਰੀਬ 43 ਸਾਲਾ ਇੱਕ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਪਰਿਵਾਰਕ ਵਿਵਾਦ ਅਤੇ ਸਹੁਰੇ ਪਰਿਵਾਰ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਘਟਨਾ ਤੋਂ ਪਹਿਲਾਂ ਮ੍ਰਿਤਕ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਪਣੇ ਸਹੁਰੇ ਪਰਿਵਾਰ ’ਤੇ ਗੰਭੀਰ ਦੋਸ਼ ਲਗਾਏ ਸਨ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਹ ਪੇਸ਼ੇ ਤੋਂ ਡਰਾਈਵਰ ਸੀ ਅਤੇ ਕਰੀਬ 14-15 ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਪਰਿਵਾਰ ਨੇ ਦੱਸਿਆ ਕਿ ਉਹ ਆਪਣੇ ਸਹੁਰੇ ਪਰਿਵਾਰ ਦੇ ਨੇੜੇ ਹੀ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਆਪਣੀ ਪਤਨੀ ਨੂੰ ਆਪਣੇ ਨਾਲ ਆਪਣੇ ਘਰ ਲੈ ਕੇ ਜਾਣਾ ਚਾਹੁੰਦਾ ਸੀ, ਪਰ ਇਸ ਗੱਲ ਨੂੰ ਲੈ ਕੇ ਪਤੀ-ਪਤਨੀ ਅਤੇ ਸਹੁਰੇ ਪਰਿਵਾਰ ਵਿਚਕਾਰ ਕਥਿਤ ਤੌਰ ’ਤੇ ਵਿਵਾਦ ਚੱਲ ਰਿਹਾ ਸੀ।

ਮ੍ਰਿਤਕ ਦੇ ਭਰਾਵਾਂ ਨੇ ਦੋਸ਼ ਲਗਾਇਆ ਕਿ ਇਸ ਪਰਿਵਾਰਕ ਵਿਵਾਦ ਕਾਰਨ ਉਹ ਪਿਛਲੇ ਕੁਝ ਸਮੇਂ ਤੋਂ ਕਾਫੀ ਪਰੇਸ਼ਾਨ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਘਟਨਾ ਤੋਂ ਪਹਿਲਾਂ ਮ੍ਰਿਤਕ ਨੇ ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਨਾਲ ਚੱਲ ਰਹੀ ਕਥਿਤ ਤਕਰਾਰ ਬਾਰੇ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ ਉਸ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਪਣੀ ਪਰੇਸ਼ਾਨੀ ਬਿਆਨ ਕੀਤੀ ਅਤੇ ਕੁਝ ਵਿਅਕਤੀਆਂ ’ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਉਨ੍ਹਾਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਉਣ ਦੀ ਗੱਲ ਕਹੀ।

ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਿੱਚ ਸੋਗ ਦਾ ਮਾਹੌਲ ਬਣ ਗਿਆ। ਉਸ ਦੇ ਭਰਾਵਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮੌਤ ਤੋਂ ਪਹਿਲਾਂ ਬਣਾਈ ਗਈ ਲਾਈਵ ਵੀਡੀਓ ਅਤੇ ਹੋਰ ਸਬੂਤਾਂ ਨੂੰ ਜਾਂਚ ਦਾ ਹਿੱਸਾ ਬਣਾਇਆ ਜਾਵੇ।

ਉਧਰ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version