HomePunjabਬਰਨਾਲਾ ਦੇ CIA ਸਟਾਫ਼ ਨੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ...

ਬਰਨਾਲਾ ਦੇ CIA ਸਟਾਫ਼ ਨੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ ਕੀਤਾ ਪਰਦਾਫਾਸ਼

ਬਰਨਾਲਾ : ਬਰਨਾਲਾ ਦੇ ਸੀ.ਆਈ.ਏ (Barnala’s CIA) ਸਟਾਫ਼ ਨੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 4 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਐਸ.ਐਸ.ਪੀ ਸੰਦੀਪ ਮਲਿਕ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਟਿਆਲਾ ਤੋਂ ਪੁਲਿਸ ਵੱਲੋਂ ਇੱਕ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਸੀ, ਇਸੇ ਕੜੀ ਤਹਿਤ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਕੇ 4 ਲੱਖ 25 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵਾਹਨ ਬਰਾਮਦ ਕਰ ਲਿਆ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਪਟਿਆਲਾ ਦੇ ਰਹਿਣ ਵਾਲੇ ਸ਼ਿਵਰਾਮ ਨਾਮਕ ਵਿਅਕਤੀ ਨੂੰ ਕਾਬੂ ਕੀਤਾ ਸੀ। ਪੁਲਿਸ ਨੇ ਉਸ ਕੋਲੋਂ 1 ਲੱਖ 37 ਹਜ਼ਾਰ 550 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

ਉਸ ਦੀ ਪੁੱਛਗਿੱਛ ਦੇ ਆਧਾਰ ‘ਤੇ ਪੁਲਿਸ ਨੇ ਸਹਾਰਨਪੁਰ ਜ਼ਿਲ੍ਹਾ ਅਤੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ‘ਚ ਛਾਪੇਮਾਰੀ ਕੀਤੀ, ਜਿੱਥੋਂ ਪੁਲਿਸ ਨੇ ਮੁਹੰਮਦ ਆਲਮ, ਅਭਿਸ਼ੇਕ ਕੁਮਾਰ ਵਾਸੀ ਸਹਾਰਨਪੁਰ ਅਤੇ ਆਸ਼ੂ, ਫਰਮਾਨ ਅਲੀ ਵਾਸੀ ਮੁਜ਼ੱਫਰਨਗਰ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ਕੋਲੋਂ 4 ਲੱਖ 25000 ਨਸ਼ੀਲੀਆਂ ਗੋਲੀਆਂ ਅਤੇ ਇਕ ਐਕਸੈਂਟ ਕਾਰ ਬਰਾਮਦ ਹੋਈ ਹੈ। ਪੁਲਿਸ ਨੇ ਇਹ ਕਾਰਵਾਈ ਸੀ.ਆਈ.ਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਅਤੇ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments