Home ਪੰਜਾਬ 9 ਨਾਜਾਇਜ਼ ਪਿਸਤੌਲ ਤੇ 6.311 ਕਿਲੋ ਹੈਰੋਇਨ ਸਮੇਤ , 5 ਦੋਸ਼ੀ ਗ੍ਰਿਫ਼ਤਾਰ

9 ਨਾਜਾਇਜ਼ ਪਿਸਤੌਲ ਤੇ 6.311 ਕਿਲੋ ਹੈਰੋਇਨ ਸਮੇਤ , 5 ਦੋਸ਼ੀ ਗ੍ਰਿਫ਼ਤਾਰ

0

ਅੰਮ੍ਰਿਤਸਰ : ਕਮਿਸ਼ਨਰੇਟ ਪੁਲਿਸ ਨੇ ਨਸ਼ੇ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਅਨੁਸਾਰ ਮੁਲਜ਼ਮਾਂ ਦੇ ਕਬਜ਼ੇ ’ਚੋਂ 9 ਨਾਜਾਇਜ਼ ਪਿਸਤੌਲ ਅਤੇ 6.311 ਕਿਲੋ ਹੈਰੋਇਨ ਬਰਾਮਦ ਹੋਈ ਹੈ। ਸ਼ੁਰੂਆਤੀ ਜਾਂਚ ਵਿੱਚ ਮੁਲਜ਼ਮ ਦੇ ਵਿਦੇਸ਼ ਵਿੱਚ ਬੈਠੇ ਕਥਿਤ ਹੈਂਡਲਰਾਂ ਨਾਲ ਸੰਪਰਕ ਹੋਣ ਦਾ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਥਾਣਾ ਛਾਉਣੀ ਅਤੇ ਥਾਣਾ ਛੇਹਰਟਾ ਵਿੱਚ ਤਿੰਨ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭਾਲ ਕਰ ਰਹੀ ਹੈ।

ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਅਤੇ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਅੱਗੇ ਕਿਸ ਨੂੰ ਸੌਂਪੇ ਜਾਣੇ ਸਨ। ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਨੈਟਵਰਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ‘ਤੇ ਇਸ ਮਾਮਲੇ ‘ਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋ ਸਕਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version