Homeਪੰਜਾਬਭਲਕੇ ਤੋਂ ਪੰਜਾਬ ਵਿਧਾਨ ਸਭਾ ਦਾ 5 ਦਿਨਾਂ ਇਜਲਾਸ

ਭਲਕੇ ਤੋਂ ਪੰਜਾਬ ਵਿਧਾਨ ਸਭਾ ਦਾ 5 ਦਿਨਾਂ ਇਜਲਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਪੰਜ ਦਿਨਾਂ ਇਜਲਾਸ ਵੀਰਵਾਰ, 22 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸਵੇਰੇ 11 ਵਜੇ ਸ਼ੁਰੂ ਹੋਣ ਵਾਲੇ ਇਸ ਇਜਲਾਸ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਤਿੱਖੀ ਬਹਿਸ ਹੋਣ ਦੀ ਸੰਭਾਵਨਾ ਹੈ। ਸੈਸ਼ਨ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਵੇਗੀ।

ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਇਜਲਾਸ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਵਿਧਾਨ ਸਭਾ ਸਕੱਤਰੇਤ ਵੱਲੋਂ ਅਜੇ ਤੱਕ ਸਦਨ ਦੀ ਕਾਰਵਾਈ ਦਾ ਵਿਸਥਾਰਤ ਏਜੰਡਾ ਜਾਰੀ ਨਹੀਂ ਕੀਤਾ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜੇ ਐਕਟ ’ਤੇ ਚਰਚਾ ਸੰਭਵ

ਇਜਲਾਸ ਦੌਰਾਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨੂੰ ਲੈ ਕੇ ਚਰਚਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਅਗਸਤ ਵਿੱਚ ਹੋਏ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਇਸ ਐਕਟ ਵਿੱਚ ਸੋਧ ਕੀਤੇ ਜਾਣ ਦੀਆਂ ਚਰਚਾਵਾਂ ਸਾਹਮਣੇ ਆਈਆਂ ਸਨ।

ਹੁਣ ਪੰਜਾਬ ਸਰਕਾਰ ਨੇ ਐਕਟ ਦੀਆਂ ਕਮੀਆਂ ਅਤੇ ਸੋਧ ਦੀਆਂ ਸੰਭਾਵਨਾਵਾਂ ’ਤੇ ਵਿਚਾਰ ਕਰਨ ਲਈ ਸੱਤ ਮੈਂਬਰੀ ਕਮੇਟੀ ਬਣਾਈ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਕੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੇਗੀ।

ਪਰਵਿੰਦਰ ਝੋਟਾ ਸਮੇਤ ਹੋਰ ਮੁੱਦਿਆਂ ’ਤੇ ਘਿਰ ਸਕਦੀ ਹੈ ਸਰਕਾਰ

ਵਿਧਾਨ ਸਭਾ ਦੇ ਇਜਲਾਸ ਦੌਰਾਨ ਪਰਵਿੰਦਰ ਸਿੰਘ ਝੋਟਾ ਅਤੇ ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਮਾਮਲੇ ਵੀ ਉੱਠ ਸਕਦੇ ਹਨ। ਵਿਰੋਧੀ ਧਿਰ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗ ਸਕਦੀ ਹੈ।

ਇਜਲਾਸ ਦਾ ਵਿਸਥਾਰਤ ਏਜੰਡਾ ਸਾਹਮਣੇ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਕਿਹੜੇ ਮੁੱਦਿਆਂ ’ਤੇ ਸਦਨ ਵਿੱਚ ਰਸਮੀ ਤੌਰ ’ਤੇ ਚਰਚਾ ਹੋਵੇਗੀ। ਫਿਲਹਾਲ, ਪੰਜ ਦਿਨਾਂ ਦੇ ਇਸ ਸੈਸ਼ਨ ਦੌਰਾਨ ਸਿਆਸੀ ਮਾਹੌਲ ਗਰਮ ਰਹਿਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments