HomePunjabਸਰਕਾਰੀ ਸਮਾਰਟ ਸਕੂਲ ਚ ਲੈਂਟਰ ਡਿੱਗਣ ਕਾਰਨ 5 ਅਧਿਆਪਕ ਮਲਬੇ ਹੇਠਾਂ ਦੱਬੇ

ਸਰਕਾਰੀ ਸਮਾਰਟ ਸਕੂਲ ਚ ਲੈਂਟਰ ਡਿੱਗਣ ਕਾਰਨ 5 ਅਧਿਆਪਕ ਮਲਬੇ ਹੇਠਾਂ ਦੱਬੇ

ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਦੇ ਸਰਕਾਰੀ ਸਮਾਰਟ ਸਕੂਲ ਬੱਧੋਵਾਲ (Government Smart School Badhowal) ਵਿੱਚ ਲੈਂਟਰ ਡਿੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਲੈਂਟਰ ਸਟਾਫ ਰੂਮ ‘ਚ ਡਿੱਗ ਗਿਆ, ਜਿਸ ਕਾਰਨ 5 ਅਧਿਆਪਕ ਮਲਬੇ ਹੇਠਾਂ ਦੱਬ ਗਏ।

ਰੌਲਾ ਪਾਉਂਦੇ ਹੀ ਆਸ-ਪਾਸ ਦੇ ਲੋਕਾਂ ਨੇ ਤੁਰੰਤ ਦੋ ਅਧਿਆਪਕਾਂ ਨੂੰ ਬਾਹਰ ਕੱਢਿਆ ਪਰ ਤਿੰਨ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ। ਜਲਦਬਾਜ਼ੀ ‘ਚ 2 ਅਧਿਆਪਕਾਂ ਨੂੰ ਤੁਰੰਤ ਫਿਰੋਜ਼ਪੁਰ ਰੋਡ ‘ਤੇ ਸਥਿਤ ਹਸਪਤਾਲ ਪਹੁੰਚਾਇਆ ਗਿਆ। ਇਸ ਦੇ ਨਾਲ ਹੀ ਖ਼ਬਰ ਲਿਖੇ ਜਾਣ ਤੱਕ ਉਕਤ ਤਿੰਨ ਮਹਿਲਾ ਅਧਿਆਪਕਾਂ ਨੂੰ ਮਲਬੇ ਹੇਠੋਂ ਕੱਢਣ ਲਈ ਕਾਫੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments