Homeਪੰਜਾਬਡਿਪਟੀ ਕਮਿਸ਼ਨਰ ਵੱਲੋਂ ਐਸ.ਆਈ.ਆਰ. ‘ਚ 100 ਪ੍ਰਤੀਸ਼ਤ ਮੈਪਿੰਗ ਕਰਨ ਵਾਲੇ ਪਟਿਆਲਾ ਦੇ...

ਡਿਪਟੀ ਕਮਿਸ਼ਨਰ ਵੱਲੋਂ ਐਸ.ਆਈ.ਆਰ. ‘ਚ 100 ਪ੍ਰਤੀਸ਼ਤ ਮੈਪਿੰਗ ਕਰਨ ਵਾਲੇ ਪਟਿਆਲਾ ਦੇ 56 ਬੀ.ਐਲ.ਓਜ਼ ਮੁੱਖ ਚੋਣ ਅਫਸਰ, ਪੰਜਾਬ ਦੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਐਸ.ਆਈ.ਆਰ-2026 ਦੌਰਾਨ ਘਰ-ਘਰ ਐਨਿਊਮਰੇਸ਼ਨ ਮੁਹਿੰਮ (25 ਜੂਨ ਤੋਂ 03 ਅਗਸਤ 2026 ਤੱਕ) ਵਿੱਚ 100 ਪ੍ਰਤੀਸ਼ਤ ਮੈਪਿੰਗ ਕਰਨ ਵਾਲ਼ੇ ਜ਼ਿਲ੍ਹਾ ਪਟਿਆਲਾ ਦੇ ਕੁੱਲ 56 ਬੀ.ਐਲ.ਓਜ਼ ਨੂੰ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਜਾਰੀ ਹੋਏ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਹੈ।

ਜ਼ਿਲ੍ਹਾ ਚੋਣ ਅਫਸਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਸਾਰੇ ਬੀਐਲਓਜ ਪੰਜਾਬ ਦੇ ਉਨ੍ਹਾਂ ਪਹਿਲੇ 1000 ਬੀ.ਐਲ.ਓਜ਼ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਜਾਰੀ ਹੋਏ ਪ੍ਰਸ਼ੰਸਾ ਪੱਤਰ ਪ੍ਰਾਪਤ ਹੋਏ ਹਨ।

ਜ਼ਿਲ੍ਹਾ ਚੋਣ ਅਫਸਰ ਨੇ ਇਨ੍ਹਾਂ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ ਬੀ.ਐਲ.ਓਜ਼ ਨੂੰ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਬੀ.ਐਲ.ਓਜ਼ ਚੋਣ ਕਮਿਸ਼ਨ ਦਾ ਧੁਰਾ ਹਨ ਅਤੇ ਘਰ-ਘਰ ਮੁਹਿੰਮ ਦੌਰਾਨ ਇਨ੍ਹਾਂ ਸਾਰਿਆਂ ਨੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਨੇ ਬੀ.ਐਲ.ਓਜ਼ ਨੂੰ ਐਸ ਆਈ ਆਰ-2026 ਦੇ ਅਗਲੇ ਫੇਜ਼ ਦੌਰਾਨ ਵੀ ਪਹਿਲਾਂ ਦੀ ਤਰ੍ਹਾਂ ਹੀ ਹੋਰ ਮਿਹਨਤ ਨਾਲ਼ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਅਨੁਪ੍ਰਿਤਾ ਜੌਹਲ, ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ, ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਤੇ ਹੋਰ ਅਧਿਕਾਰੀ ਵੀ ਹਾਜਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments