Homeਹਰਿਆਣਾਗੁਰੂਗ੍ਰਾਮ 'ਚ ਮਿੱਟੀ ਹੇਠ ਦੱਬਣ ਨਾਲ 7 ਲੋਕਾਂ ਦੀ ਹੋਈ ਮੌਤ

ਗੁਰੂਗ੍ਰਾਮ ‘ਚ ਮਿੱਟੀ ਹੇਠ ਦੱਬਣ ਨਾਲ 7 ਲੋਕਾਂ ਦੀ ਹੋਈ ਮੌਤ

ਗੁਰੂਗ੍ਰਾਮ: ਗੁਰੂਗ੍ਰਾਮ ਵਿੱਚ ਗਲੋਬਲ ਸਿਗਨੇਚਰ ਸੋਸਾਇਟੀ ਵਿਖੇ ਇੱਕ ਐਸ.ਟੀ.ਪੀ. (ਸੀਵਰੇਜ ਟ੍ਰੀਟਮੈਂਟ ਪਲਾਂਟ) ਲਈ ਪੁੱਟੇ ਗਏ 40 ਫੁੱਟ ਡੂੰਘੇ ਟੋਏ ਵਿੱਚ ਬੀਤੀ ਰਾਤ ਨੂੰ ਅਚਾਨਕ ਜ਼ਮੀਨ ਖਿਸਕਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ। ਲਗਭਗ ਸੱਤ ਘੰਟੇ ਚੱਲੇ ਬਚਾਅ ਕਾਰਜ ਤੋਂ ਬਾਅਦ ਸਾਰੇ ਪੀੜਤਾਂ ਨੂੰ ਬਾਹਰ ਕੱਢ ਲਿਆ ਗਿਆ। ਹਾਦਸੇ ਵਿੱਚ ਚਾਰ ਵਿਅਕਤੀ ਜ਼ਖਮੀ ਹੋਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਰਾਤ ਵੇਲੇ ਰਾਜਸਥਾਨ ਦੇ ਭਿਵਾੜੀ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ। ਅੱਜ ਸਵੇਰੇ, ਮ੍ਰਿਤਕਾਂ ਦੀਆਂ ਲਾਸ਼ਾਂ ਗੁਰੂਗ੍ਰਾਮ ਦੇ ਸਿਵਲ ਹਸਪਤਾਲ ਲਿਆਂਦੀਆਂ ਗਈਆਂ।

ਮ੍ਰਿਤਕ ਸੁਪਰਵਾਈਜ਼ਰ ਸਤੀਸ਼ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸਾਰੀ ਕੰਪਨੀ ਨੇ 15 ਲੱਖ ਰੁਪਾਏ ਦਾ ਚੈੱਕ ਸੌਂਪ ਦਿੱਤਾ ਹੈ, ਜਦੋਂ ਕਿ ਹੋਰ ਮ੍ਰਿਤਕ ਪੀੜਤਾਂ ਦੇ ਰਿਸ਼ਤੇਦਾਰ ਹਾਲੇ ਤੱਕ ਨਹੀਂ ਪਹੁੰਚੇ ਹਨ। ਕੰਪਨੀ ਨੇ ਹਰੇਕ ਮ੍ਰਿਤਕ ਕਰਮਚਾਰੀ ਦੀ ਪਤਨੀ ਨੂੰ 50 ਲੱਖ ਰੁਪਏ ਦੀ ਰਕਮ ਦੇ ਨਾਲ-ਨਾਲ 20,000 ਰੁਪਏ ਦੀ ਮਹੀਨਾਵਾਰ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਹੈ।

ਹਾਲਾਂਕਿ, ਕੰਪਨੀ ਵੱਲੋਂ ਇਸ ਮਾਮਲੇ ਬਾਰੇ ਹਾਲੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਜ਼ਖਮੀ ਵਿਅਕਤੀਆਂ ਨੂੰ ਪੁਲਿਸ ਨੇ ਆਪਣੇ ਕੋਲ ਰੱਖਿਆ ਹੈ , ਦੋਸ਼ ਹੈ ਕਿ ਕਿਸੇ ਨੂੰ ਵੀ ਉਨ੍ਹਾਂ ਨਾਲ ਗੱਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments