Homeਦੇਸ਼ਗੁਜਰਾਤ 'ਚ ਇਕੋਂ ਪਰਿਵਾਰ ਦੇ 7 ਲੋਕਾਂ ਨੇ ਕੀਤੀ ਖੁਦਕੁਸ਼ੀ

ਗੁਜਰਾਤ ‘ਚ ਇਕੋਂ ਪਰਿਵਾਰ ਦੇ 7 ਲੋਕਾਂ ਨੇ ਕੀਤੀ ਖੁਦਕੁਸ਼ੀ

ਗੁਜਰਾਤ: ਗੁਜਰਾਤ (Gujarat) ਦੇ ਸੂਰਤ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦੀਵਾਲੀ ਤੋਂ ਪਹਿਲਾਂ ਪੂਰੇ ਪਰਿਵਾਰ ਦੀ ਮੌਤ ਹੋ ਗਈ। ਸੂਰਤ ਦੇ ਅਡਾਜਾਨ ਇਲਾਕੇ ‘ਚ ਇਕ ਪੂਰੇ ਪਰਿਵਾਰ ਨੇ ਜ਼ਹਿਰ ਪੀ ਕੇ ਖੁਦਕੁਸ਼ੀ ਕਰ ਲਈ, ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਗੁਜਰਾਤ ਦੇ ਸੂਰਤ ਦੇ ਅਡਾਜਾਨ ਪਾਲਨਪੁਰ ਪਾਟੀਆ ਇਲਾਕੇ ਦੇ ਸਿੱਧੇਸ਼ਵਰ ਅਪਾਰਟਮੈਂਟ ਵਿੱਚ ਵਾਪਰੀ। ਇਸ ਪਰਿਵਾਰ ਦਾ ਫਰਨੀਚਰ ਦਾ ਕਾਰੋਬਾਰ ਸੀ। ਇਸ ਦੌਰਾਨ ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਜਾਰੀ ਹੈ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਰਿਵਾਰ ਦੇ ਛੇ ਜੀਆਂ ਦੀ ਮੌਤ ਜ਼ਹਿਰ ਖਾ ਕੇ ਹੋਈ ਹੈ ਜਦਕਿ ਇੱਕ ਮੈਂਬਰ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਮਨੀਸ਼ ਸੋਲੰਕੀ, ਉਸ ਦੀ ਪਤਨੀ ਰੀਟਾ, ਮਨੀਸ਼ ਦੇ ਪਿਤਾ ਕਾਨੂ, ਮਾਂ ਸ਼ੋਭਾ ਅਤੇ ਤਿੰਨ ਬੱਚੇ ਦਿਸ਼ਾ, ਕਾਵਿਆ ਅਤੇ ਕੁਸ਼ਲ ਵਜੋਂ ਹੋਈ ਹੈ।

ਮਨੀਸ਼ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ ਜਦਕਿ ਬਾਕੀ ਪਰਿਵਾਰਕ ਮੈਂਬਰਾਂ ਨੇ ਜ਼ਹਿਰ ਖਾ ਲਿਆ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਇਸ ਸੁਸਾਈਡ ਨੋਟ ਵਿੱਚ ਮਨੀਸ਼ ਸੋਲੰਕੀ ਨੇ ਵਿੱਤੀ ਸੰਕਟ ਦਾ ਸਾਹਮਣਾ ਕਰਨ ਬਾਰੇ ਲਿਖਿਆ ਹੈ।

ਮਨੀਸ਼ ਸੋਲੰਕੀ ਦਾ ਫਰਨੀਚਰ ਦਾ ਕਾਰੋਬਾਰ ਸੀ ਅਤੇ ਕੰਪਨੀ ਵਿੱਚ 35 ਕਰਮਚਾਰੀ ਕੰਮ ਕਰਦੇ ਸਨ। ਸ਼ਨੀਵਾਰ ਨੂੰ ਜਦੋਂ ਮਨੀਸ਼ ਦੇ ਨਾਲ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਉਸ ਨਾਲ ਸੰਪਰਕ ਕੀਤਾ ਤਾਂ ਕੋਈ ਜਵਾਬ ਨਾ ਮਿਲਣ ‘ਤੇ ਉਨ੍ਹਾਂ ਨੇ ਘਰ ਜਾ ਕੇ ਦੇਖਿਆ ਤਾਂ ਪਰਿਵਾਰ ਦੇ ਸਾਰੇ ਮੈਂਬਰ ਅੰਦਰ ਮਰੇ ਹੋਏ ਸਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments