HomePunjab788 ਯਾਤਰੀਆਂ ਨੂੰ ਨਹੀਂ ਮਿਲਿਆ ਪਾਕਿਸਤਾਨ ਦਾ ਵੀਜ਼ਾ, ਧਾਮੀ ਨੇ ਪ੍ਰਗਟਾਈ ਨਾਰਾਜ਼ਗੀ

788 ਯਾਤਰੀਆਂ ਨੂੰ ਨਹੀਂ ਮਿਲਿਆ ਪਾਕਿਸਤਾਨ ਦਾ ਵੀਜ਼ਾ, ਧਾਮੀ ਨੇ ਪ੍ਰਗਟਾਈ ਨਾਰਾਜ਼ਗੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (President Advocate Harjinder Singh Dhami) ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ (Pakistan) ਜਾਣ ਵਾਲੇ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਨੂੰ 1684 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਸਨ, ਜਿਨ੍ਹਾਂ ਵਿੱਚੋਂ 788 ਨੂੰ ਵੀਜ਼ਾ ਨਹੀਂ ਦਿੱਤਾ ਗਿਆ। ਅਫ਼ਸੋਸ ਦੀ ਗੱਲ ਹੈ ਕਿ ਇਸ ਵਾਰ ਵੀਜੇ ਕੱਟ ਕੇ ਲਗਭਗ 50 ਫੀਸਦੀ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਪਾਸੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪਾਕਿਸਤਾਨ ਫੇਰੀ ਦੌਰਾਨ ਵੀ ਇਹ ਮੁੱਦਾ ਉਠਾਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਇਹ ਭਰੋਸਾ ਦਿੱਤਾ ਸੀ ਕਿ ਉਹ ਇਸ ‘ਤੇ ਇਮਾਨਦਾਰੀ ਨਾਲ ਕੰਮ ਕਰਨਗੇ ਪਰ ਅਫ਼ਸੋਸ ਦੀ ਗੱਲ ਹੈ ਕਿ ਪਹਿਲਾਂ ਵਾਂਗ ਵੱਡੀ ਗਿਣਤੀ ‘ਚ ਸ਼ਰਧਾਲੂਆਂ ਨੂੰ ਵੀਜ਼ੇ ਤੋਂ ਦੂਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਸਬੰਧੀ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਦੇ ਅਧਿਕਾਰੀਆਂ ਨੂੰ ਮਿਲਣ ਲਈ ਵਫ਼ਦ ਭੇਜਿਆ ਜਾਵੇਗਾ।

ਵਰਨਣਯੋਗ ਹੈ ਕਿ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਜਥੇ 25 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਣ ਜਾ ਰਹੇ ਹਨ, ਜਿੱਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮ ਮਨਾਇਆ ਜਾਵੇਗਾ। ਇਹ ਸਮੂਹ ਵੱਖ-ਵੱਖ ਤੀਰਥ ਸਥਾਨਾਂ ਦਾ ਦੌਰਾ ਕਰਨ ਤੋਂ ਬਾਅਦ 4 ਦਸੰਬਰ 2023 ਨੂੰ ਭਾਰਤ ਵਾਪਸ ਆਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments