Home Canada ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ 7ਵੀਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਸ਼ੁਰੂ

ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ 7ਵੀਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਸ਼ੁਰੂ

0

ਬਰੈਂਪਟਨ: ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਕਰਵਾਈ ਜਾ ਰਹੀ ਤਿੰਨ ਰੋਜ਼ਾ 7ਵੀਂ ਅੰਤਰਰਾਸ਼ਟਰੀ ਵਿਸ਼ਵ ਪੰਜਾਬੀ ਕਾਨਫਰੰਸ ਦਾ ਸ਼ੁੱਕਰਵਾਰ ਨੂੰ ਬਰੈਂਪਟਨ ਸਥਿਤ ਵਿਸ਼ਵ ਪੰਜਾਬੀ ਭਵਨ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਕਾਨਫਰੰਸ ਦੇ ਪਹਿਲੇ ਦਿਨ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੇ ਕਵੀਆਂ, ਲੇਖਕਾਂ ਅਤੇ ਬੁੱਧੀਜੀਵੀਆਂ ਨੇ ਸ਼ਿਰਕਤ ਕੀਤੀ।

ਕਵੀ ਦਰਬਾਰ ਦੌਰਾਨ ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਪੰਜਾਬੀ ਭਾਸ਼ਾ ਦੀ ਅਮੀਰੀ, ਪੰਜਾਬੀ ਵਿਰਸੇ ਅਤੇ ਸਮਾਜ ਨਾਲ ਜੁੜੇ ਮੌਜੂਦਾ ਸਰੋਕਾਰਾਂ ਨੂੰ ਪੇਸ਼ ਕੀਤਾ। ਇਸ ਦੌਰਾਨ ਸਰੋਤਿਆਂ ਵੱਲੋਂ ਕਵੀਆਂ ਦੀਆਂ ਰਚਨਾਵਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ।

ਵਿਸ਼ਵ ਪੰਜਾਬੀ ਸਭਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ ਦੀ ਹੋਂਦ ਨੂੰ ਕਾਇਮ ਰੱਖਣ ਅਤੇ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਅਜਿਹੇ ਸਾਂਝੇ ਮੰਚ ਮਹੱਤਵਪੂਰਨ ਹਨ। ਉਨ੍ਹਾਂ ਦੱਸਿਆ ਕਿ 2 ਤੋਂ 4 ਅਕਤੂਬਰ ਤੱਕ ਚੱਲਣ ਵਾਲੀ ਕਾਨਫਰੰਸ ਦਾ ਮੁੱਖ ਵਿਸ਼ਾ ‘ਪੰਜਾਬੀ, ਸਿਹਤ, ਸਮਾਜ ਅਤੇ ਔਰਤਾਂ ਦਾ ਸਮਾਜ ਵਿੱਚ ਅਕਸ’ ਹੈ। ਇਸ ਤਹਿਤ ਵੱਖ-ਵੱਖ ਸੈਸ਼ਨਾਂ ਵਿੱਚ ਸੰਬੰਧਤ ਵਿਸ਼ਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਨਫਰੰਸ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਕਾਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ 3 ਅਕਤੂਬਰ ਨੂੰ ਹੋਣ ਵਾਲੇ ਮੁੱਖ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ। ਸਭਾ ਦੇ ਸਰਪ੍ਰਸਤ ਇੰਦਰਜੀਤ ਸਿੰਘ ਬੱਲ ਨੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਰਚਾ ਕੀਤੀ। ਸਮਾਗਮ ਵਿੱਚ ਚੜ੍ਹਦੀ ਕਲਾ ਟਾਈਮ ਟੀਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਸਮੇਤ ਪ੍ਰਗਟ ਸਿੰਘ ਬੱਗਾ, ਪ੍ਰਾਈਮ ਏਸ਼ੀਆ ਤੋਂ ਬਿੱਟਾ ਜੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਰਹੀਆਂ।

NO COMMENTS

LEAVE A REPLY

Please enter your comment!
Please enter your name here

Exit mobile version