HomeCanadaਕੈਨੇਡਾ ‘ਚ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ‘ਚ 8 ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਕੈਨੇਡਾ ‘ਚ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ‘ਚ 8 ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਕੈਨੇਡਾ: ਕੈਨੇਡਾ (Canada) ਦੇ ਬਰੈਂਪਟਨ (Brampton) ‘ਚ 8 ਪੰਜਾਬੀ ਨੌਜਵਾਨਾਂ ਨੂੰ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸੋਮਵਾਰ 2 ਅਕਤੂਬਰ ਨੂੰ ਰਾਤ 10:25 ਵਜੇ ਬਰੈਂਪਟਨ ਦੇ ਡੋਨਾਲਡ ਸਟੀਵਰਟ ਰੋਡ ਅਤੇ ਬ੍ਰਿਸਡੇਲ ਡਰਾਈਵ ਦੇ ਖੇਤਰ ਵਿੱਚ ਇੱਕ ਰਿਹਾਇਸ਼ ‘ਤੇ ਗੋਲੀਬਾਰੀ ਦੀ ਰਿਪੋਰਟ ‘ਤੇ ਜਵਾਬ ਦਿੱਤਾ ਅਤੇ 8 ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 9 ਐਮ.ਐਮ. ਦੀ ਬਰੇਟਾ ਹੈਂਡਗਨ ਬਰਾਮਦ ਕੀਤੀ। 

ਗੈਰ-ਕਾਨੂੰਨੀ ਤੌਰ ‘ਤੇ ਲੋਡ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਦੋਸ਼ ‘ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਰੇ ਪੰਜਾਬੀ ਨੌਜਵਾਨ ਬਰੈਂਪਟਨ ਦੇ ਵਸਨੀਕ ਹਨ। ਮੁਲਜ਼ਮਾਂ ਦੀ ਪਛਾਣ ਰਾਜਨਪ੍ਰੀਤ ਸਿੰਘ (21), ਜਗਦੀਪ ਸਿੰਘ (22), ਏਕਮਜੋਤ ਰੰਧਾਵਾ (19), ਮਨਜਿੰਦਰ ਸਿੰਘ (26), ਹਰਪ੍ਰੀਤ ਸਿੰਘ (23), ਰਿਪਨਜੋਤ ਸਿੰਘ (22), ਜਪਨਦੀਪ ਸਿੰਘ (22), ਲਵਪ੍ਰੀਤ ਸਿੰਘ (26) ਵਜੋਂ ਹੋਈ ਹੈ। ਉਹ ਸਾਰੇ ਬਰੈਂਪਟਨ ਵਿੱਚ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਜ਼ਮਾਨਤ ਦੀ ਸੁਣਵਾਈ ਲਈ ਪੇਸ਼ ਹੋਏ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments