Homeਪੰਜਾਬਫ਼ਿਰੋਜ਼ਪੁਰ ਛਾਉਣੀ 'ਚ ਲੱਗੇ ਮੇਲੇ 'ਚ ਬਿਜਲੀ ਦਾ ਝਟਕਾ ਲੱਗਣ ਕਾਰਨ 8...

ਫ਼ਿਰੋਜ਼ਪੁਰ ਛਾਉਣੀ ‘ਚ ਲੱਗੇ ਮੇਲੇ ‘ਚ ਬਿਜਲੀ ਦਾ ਝਟਕਾ ਲੱਗਣ ਕਾਰਨ 8 ਸਾਲਾ ਲੜਕੀ ਦੀ ਹੋਈ ਮੌਤ

ਫ਼ਿਰੋਜ਼ਪੁਰ : ਇਕ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਫ਼ਿਰੋਜ਼ਪੁਰ ਛਾਉਣੀ ‘ਚ ਲੱਗੇ ਮੇਲੇ ‘ਚ ਬਿਜਲੀ ਦਾ ਝਟਕਾ ਲੱਗਣ ਕਾਰਨ ਉਨ੍ਹਾਂ ਦੀ 8 ਸਾਲਾ ਬੇਟੀ ਦੀ ਮੌਤ ਹੋ ਗਈ ਹੈ। ਲੜਕੀ ਦੇ ਪਰਿਵਾਰ ਵਾਲਿਆਂ ਅਨੁਸਾਰ ਮੇਲਾ ਪ੍ਰਬੰਧਕਾਂ ਵੱਲੋਂ ਕਥਿਤ ਤੌਰ ‘ਤੇ ਬਿਜਲੀ ਦੇ ਪੁਖਤਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਉਨ੍ਹਾਂ ਦੀ ਲੜਕੀ ਨੰਗੀਆਂ ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿੱਚ ਆ ਗਈ । ਜਦੋਂ ਤੱਕ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ ।

ਮ੍ਰਿਤਕ ਦੇ ਛੋਟੇ ਭਰਾ ਨੇ ਦੱਸਿਆ ਕਿ ਜਦੋਂ ਉਸਨੇ ਟੈਂਟ ਦੇ ਪਿੱਛੇ ਜਾ ਕੇ ਆਪਣੀ ਭੈਣ ਨੂੰ ਡਿੱਗਿਆ ਦੇਖਿਆ ਤਾਂ ਉਸ ਨੇ ਰੌਲਾ ਪਾਇਆ ਅਤੇ ਜਦੋਂ ਲੜਕੀ ਦੇ ਪਰਿਵਾਰ ਵਾਲੇ ਉਸ ਨੂੰ ਚੁੱਕ ਕੇ ਹਸਪਤਾਲ ਲੈ ਕੇ ਗਏ ਤਾਂ ਹਸਪਤਾਲ ‘ਚ ਡਿਊਟੀ ‘ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਡਿਊਟੀ ‘ਤੇ ਤਾਇਨਾਤ ਡਾਕਟਰ ਮਾਨਿਕ ਨੇ ਦੱਸਿਆ ਕਿ ਜਦੋਂ ਲੜਕੀ ਦੇ ਪਰਿਵਾਰ ਵਾਲੇ ਲੜਕੀ ਨੂੰ ਹਸਪਤਾਲ ਲੈ ਕੇ ਆਏ ਤਾਂ ਉਸ ਦੀ ਮੌਤ ਹੋ ਚੁੱਕੀ ਸੀ । ਪਰਿਵਾਰ ਨੇ ਦੱਸਿਆ ਕਿ ਲੜਕੀ ਨੂੰ ਕਰੰਟ ਲੱਗ ਗਿਆ ਹੈ। ਦੂਜੇ ਪਾਸੇ ਡਾਕਟਰ ਮਾਨਿਕ ਨੇ ਕਿਹਾ ਕਿ ਲੜਕੀ ਦੀ ਮੌਤ ਦੇ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments