Homeਪੰਜਾਬਅਣਪਛਾਤੇ ਕਾਰ ਚਾਲਕ ਵੱਲੋਂ ਟੱਕਰ ਮਾਰਨ ਕਾਰਨ 9 ਸਾਲਾ ਬੱਚੀ ਦੀ ਹੋਈ...

ਅਣਪਛਾਤੇ ਕਾਰ ਚਾਲਕ ਵੱਲੋਂ ਟੱਕਰ ਮਾਰਨ ਕਾਰਨ 9 ਸਾਲਾ ਬੱਚੀ ਦੀ ਹੋਈ ਮੌਤ

ਟਾਂਡਾ ਉੜਮੁੜ: ਟਾਂਡਾ-ਹੁਸ਼ਿਆਰਪੁਰ ਸੜਕ ‘ਤੇ ਪਿੰਡ ਰਾਮਪੁਰ ਚੰਦਰ ਦੇ ਮੋੜ ਨੇੜੇ ਇੱਕ ਅਣਪਛਾਤੇ ਕਾਰ ਚਾਲਕ ਵੱਲੋਂ ਟੱਕਰ ਮਾਰਨ ਕਾਰਨ 9 ਸਾਲਾ ਬੱਚੀ ਦੀ ਮੌਤ ਹੋ ਗਈ। ਟਾਂਡਾ ਪੁਲਿਸ ਨੇ ਟੱਕਰ ਮਾਰਨ ਤੋਂ ਬਾਅਦ ਭੱਜਣ ਵਾਲੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਬੱਚੀ ਦੇ ਪਿਤਾ ਅੰਮ੍ਰਿਤਪਾਲ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਰਾਮਪੁਰ ਚੇਂਗ ਦੇ ਬਿਆਨ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕ ਬੱਚੀ ਦੇ ਪਿਤਾ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ 16 ਫਰਵਰੀ ਨੂੰ ਉਹ ਆਪਣੀ ਧੀ ਨਾਲ ਕਿਸੇ ਕੰਮ ਲਈ ਕੰਧਾਲਾ ਜੱਟਾਂ ਗਿਆ ਸੀ। ਜਦੋਂ ਉਹ ਵਾਪਸ ਆਉਂਦੇ ਸਮੇਂ ਸੜਕ ਪਾਰ ਕਰਨ ਲੱਗਾ ਤਾਂ ਸੜਕ ਕਿਨਾਰੇ ਖੜ੍ਹੀ ਉਸਦੀ 9 ਸਾਲਾ ਧੀ ਗੁਰਕੀਰਤ ਕੌਰ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ । ਟੱਕਰ ਲਗਦਿਆਂ ਹੀ ਉਸ ਦੀ ਧੀ ਸੜਕ ਉੱਤੇ ਡਿੱਗ ਗਈ ।ਉਹ ਉਸਨੂੰ ਸੰਭਾਲਣ ਲੱਗਾ ,ਇੰਨੇ ਵਿੱਚ ਹੀ ਅਣਪਛਾਤਾ ਡਰਾਈਵਰ ਮੌਕੇ ਤੋਂ ਭੱਜ ਗਿਆ।

ਅੰਮ੍ਰਿਤਪਾਲ ਸਿੰਘ ਨੇ ਅੱਗੇ ਦੱਸਿਆ ਕਿ ਉਹ ਆਪਣੀ ਧੀ, ਜੋ ਕਿ ਜ਼ਖਮੀ ਸੀ, ਨੂੰ ਇੱਕ ਪ੍ਰਾਈਵੇਟ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਟਾਂਡਾ ਪੁਲਿਸ ਨੇ ਕਾਰ ਨੰਬਰ PB-07-CK-6863 ਦੇ ਅਣਪਛਾਤੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਸ਼ੀ ਬੁੱਧ ਸਿੰਘ ਜਾਂਚ ਦੀ ਅਗਵਾਈ ਕਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments