Home ਦੇਸ਼ ਅਰਵਿੰਦ ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਰਹੇਗੀ ਜਾਰੀ , ਕੇਂਦਰੀ ਗ੍ਰਹਿ...

ਅਰਵਿੰਦ ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਰਹੇਗੀ ਜਾਰੀ , ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਸਮੀਖਿਆ ਤੋਂ ਬਾਅਦ ਲਿਆ ਫ਼ੈਸਲਾ

0

ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਜਾਰੀ ਰਹੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਸਮੀਖਿਆ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਮੁਤਾਬਕ ਕੇਜਰੀਵਾਲ ਦੀ ਸੁਰੱਖਿਆ ਨੂੰ ਖਤਰੇ ਦਾ ਮੁਲਾਂਕਣ ਕਰਨ ਤੋਂ ਬਾਅਦ ਅਗਲੇਰੀ ਸਮੀਖਿਆ ਕੀਤੀ ਜਾਵੇਗੀ। ਸੁਰੱਖਿਆ ਸਥਿਤੀ ‘ਤੇ ਇੰਟੈਲੀਜੈਂਸ ਬਿਊਰੋ (ਆਈ.ਬੀ) ਅਤੇ ਦਿੱਲੀ ਪੁਲਿਸ ਨਜ਼ਰ ਰੱਖੇਗੀ ਅਤੇ ਲੋੜ ਅਨੁਸਾਰ ਮੰਤਰਾਲੇ ਨੂੰ ਰਿਪੋਰਟ ਸੌਂਪੀ ਜਾਵੇਗੀ।

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਹੈ ਪਰ ਉਹ ਕਾਨੂੰਨੀ ਤੌਰ ‘ਤੇ ਦੂਜੇ ਸੂਬਿਆਂ ਦੀ ਸੁਰੱਖਿਆ ਨਹੀਂ ਲੈ ਸਕਦੇ। ਜੇ ਕਿਸੇ ਹੋਰ ਰਾਜ ਤੋਂ ਕੋਈ ਵੀ.ਵੀ.ਆਈ.ਪੀ. ਦਿੱਲੀ ਆਉਂਦਾ ਹੈ ਅਤੇ ਉਸ ਨੂੰ ਸੁਰੱਖਿਆ ਦਿੱਤੀ ਜਾਂਦੀ ਹੈ, ਤਾਂ ਇਹ ਵੱਧ ਤੋਂ ਵੱਧ 72 ਘੰਟਿਆਂ ਲਈ ਵੈਧ ਹੋਵੇਗੀ। ਇਸ ਦੇ ਲਈ ਵੀ ਦਿੱਲੀ ਪੁਲਿਸ ਨੂੰ ਪਹਿਲਾਂ ਤੋਂ ਜਾਣਕਾਰੀ ਦੇਣੀ ਲਾਜ਼ਮੀ ਹੈ, ਨਹੀਂ ਤਾਂ ਇਸ ਨੂੰ ਕਾਨੂੰਨ ਦੀ ਉਲੰਘਣਾ ਮੰਨਿਆ ਜਾਵੇਗਾ। ਗ੍ਰਹਿ ਮੰਤਰਾਲੇ ਦੇ ਇਸ ਫ਼ੈੈਸਲੇ ਤੋਂ ਸਪੱਸ਼ਟ ਹੈ ਕਿ ਅਰਵਿੰਦ ਕੇਜਰੀਵਾਲ ਦੇ ਸੁਰੱਖਿਆ ਪ੍ਰਬੰਧਾਂ ‘ਤੇ ਨੇੜਿਓਂ ਨਜ਼ਰ ਰੱਖੀ ਜਾਵੇਗੀ ਅਤੇ ਕਿਸੇ ਵੀ ਸੰਭਾਵਿਤ ਖਤਰੇ ਨੂੰ ਧਿਆਨ ‘ਚ ਰੱਖਦੇ ਹੋਏ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।

Exit mobile version