Homeਸੰਸਾਰਪਾਕਿਸਤਾਨ ਦੇ ਸ਼ੇਖੂਪੁਰਾ ਜ਼ਿਲ੍ਹੇ 'ਚ ਵਾਪਰਿਆ ਇੱਕ ਵੱਡਾ ਰੇਲ ਹਾਦਸਾ , 30...

ਪਾਕਿਸਤਾਨ ਦੇ ਸ਼ੇਖੂਪੁਰਾ ਜ਼ਿਲ੍ਹੇ ‘ਚ ਵਾਪਰਿਆ ਇੱਕ ਵੱਡਾ ਰੇਲ ਹਾਦਸਾ , 30 ਜ਼ਖਮੀ , ਤਿੰਨ ਦੀ ਹਾਲਤ ਨਾਜ਼ੁਕ

ਲਾਹੌਰ : ਪਾਕਿਸਤਾਨ ਦੇ ਸ਼ੇਖੂਪੁਰਾ ਜ਼ਿਲ੍ਹੇ ਵਿੱਚ ਬੀਤੀ ਸ਼ਾਮ ਇੱਕ ਵੱਡਾ ਰੇਲ ਹਾਦਸਾ ਵਾਪਰਿਆ, ਜਦੋਂ ਲਾਹੌਰ ਤੋਂ ਰਾਵਲਪਿੰਡੀ ਜਾ ਰਹੀ ਇਸਲਾਮਾਬਾਦ ਐਕਸਪ੍ਰੈਸ ਦੇ ਘੱਟੋ-ਘੱਟ 10 ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ਵਿੱਚ ਲਗਭਗ 30 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਸਮੇਂ ਰੇਲਗੱਡੀ ਅੱਧਾ ਘੰਟਾ ਪਹਿਲਾਂ ਹੀ ਲਾਹੌਰ ਸਟੇਸ਼ਨ ਤੋਂ ਰਵਾਨਾ ਹੋਈ ਸੀ।

ਜ਼ਖਮੀ ਯਾਤਰੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ
ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਕੁਝ ਯਾਤਰੀਆਂ ਦੇ ਡੱਬਿਆਂ ਵਿੱਚ ਫਸਣ ਦਾ ਖਦਸ਼ਾ ਹੈ, ਉਨ੍ਹਾਂ ਨੂੰ ਬਾਹਰ ਕੱਢਣ ਲਈ ਬਚਾਅ ਕਾਰਜ ਜਾਰੀ ਹਨ।

ਰੇਲਵੇ ਮੰਤਰੀ ਨੇ 7 ਦਿਨਾਂ ਵਿੱਚ ਮੰਗੀ ਰਿਪੋਰਟ
ਰੇਲਵੇ ਮੰਤਰੀ ਮੁਹੰਮਦ ਹਨੀਫ ਅੱਬਾਸੀ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਅਧਿਕਾਰੀਆਂ ਤੋਂ 7 ਦਿਨਾਂ ਦੇ ਅੰਦਰ ਰਿਪੋਰਟ ਮੰਗੀ ਹੈ। ਰੇਲਵੇ ਦੇ ਸੀ.ਈ.ਓ. ਅਤੇ ਡਿਵੀਜ਼ਨਲ ਸੁਪਰਡੈਂਟ ਨੂੰ ਮੌਕੇ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਅਤੇ ਸੱਤ ਦਿਨਾਂ ਦੇ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਦੁੱਖ ਕੀਤਾ ਪ੍ਰਗਟ
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਇੱਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ
ਸਥਾਨਕ ਮੀਡੀਆ ਦੇ ਅਨੁਸਾਰ, ਹਾਦਸੇ ਤੋਂ ਤੁਰੰਤ ਬਾਅਦ ਐਮਰਜੈਂਸੀ ਪ੍ਰਤੀਕਿ ਰਿਆ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀ ਯਾਤਰੀਆਂ ਨੂੰ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ, ਜਦੋਂ ਕਿ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਅਧਿਕਾਰੀਆਂ ਨੇ ਪ੍ਰਭਾਵਿਤ ਟਰੈਕ ਨੂੰ ਸਾਫ਼ ਕਰਨ ਅਤੇ ਪੀੜਤਾਂ ਦੀ ਮਦਦ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ। ਰਾਹਤ ਅਤੇ ਬਚਾਅ ਟੀਮਾਂ ਨੇ ਇੱਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਬਚਾਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments