HomeCanadaਕੈਨੇਡਾ 'ਚ ਪੰਜਾਬੀ ਕੁੜੀ ਦੀ ਦਰਦਨਾਕ ਮੌਤ , ਅੱਜ ਬਰੈਂਪਟਨ ਸ਼ਹਿਰ 'ਚ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਦਰਦਨਾਕ ਮੌਤ , ਅੱਜ ਬਰੈਂਪਟਨ ਸ਼ਹਿਰ ‘ਚ ਹੋਵੇਗਾ ਅੰਤਿਮ ਸਸਕਾਰ

ਕੈਨੇਡਾ : ਜ਼ੀਰਾ ਦੇ ਪਿੰਡ ਬੋਟੀਆਂਵਾਲਾ ਦੀ ਰਹਿਣ ਵਾਲੀ 17 ਸਾਲਾ ਕੁੜੀ ਮੈਨਬੀਰ ਕੌਰ ਢਿੱਲੋਂ ਦੀ ਕੈਨੇਡਾ ਵਿੱਚ ਇੱਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਹੈ। ਇਸ ਦੁਖਦਾਈ ਖ਼ਬਰ ਨੇ ਪੂਰੇ ਖੇਤਰ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਮੈਨਬੀਰ ਕੌਰ ਮਾਰਚ 2023 ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਕੈਨੇਡਾ ਗਈ ਸੀ ਅਤੇ ਉੱਥੇ ਬਰੈਂਪਟਨ ਸ਼ਹਿਰ ਵਿੱਚ ਪੜ੍ਹਾਈ ਕਰ ਰਹੀ ਸੀ।

ਮ੍ਰਿਤਕ ਲੜਕੀ ਦੇ ਪਿਤਾ ਸਰਤਾਜ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀ ਧੀ ਮੈਨਬੀਰ ਕੌਰ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ਲਈ ਅਰਜ਼ੀ ਦੇਣ ਦੀ ਤਿਆਰੀ ਕਰ ਰਹੀ ਸੀ, ਤਾਂ ਜੋ ਉਹ ਕਮਾਈ ਕਰ ਸਕੇ ਅਤੇ ਆਪਣੇ ਅਤੇ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਪੂਰਾ ਕਰ ਸਕੇ। ਪਰ, ਕਿਸਮਤ ਵਿੱਚ ਕੁਝ ਹੋਰ ਹੀ ਲਿਖਿਆ ਸੀ ਅਤੇ ਉਨ੍ਹਾਂ ਦੀ ਧੀ ਇੱਕ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆ ਬੈਠੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੈਨਬੀਰ ਕੌਰ ਦਾ ਅੰਤਿਮ ਸਸਕਾਰ ਅੱਜ, 4 ਅਗਸਤ ਨੂੰ ਬਰੈਂਪਟਨ ਸ਼ਹਿਰ ਵਿੱਚ ਕੀਤਾ ਜਾਵੇਗਾ।

ਇਸ ਦੁੱਖ ਦੀ ਘੜੀ ਵਿੱਚ, ਜ਼ੀਰਾ ਹਲਕੇ ਦੇ ਵਿਧਾਇਕ ਨਰੇਸ਼ ਕਟਾਰੀਆ, ‘ਆਪ’ ਆਗੂ ਬਲਰਾਜ ਸਿੰਘ ਬੋਟੀਆਂਵਾਲਾ, ਭਾਜਪਾ ਆਗੂ ਅਵਤਾਰ ਸਿੰਘ ਜ਼ੀਰਾ, ਵਿਸ਼ਾਲ ਸੂਦ (ਸ਼ਹਿਰੀ ਮੰਡਲ ਪ੍ਰਧਾਨ ਭਾਜਪਾ, ਜ਼ੀਰਾ) ਅਤੇ ਜਸਵਿੰਦਰ ਸਿੰਘ (ਸ਼ਹੀਦ ਮੰਡਲ ਪ੍ਰਧਾਨ ਭਾਜਪਾ, ਦਿਹਾਤੀ ਜ਼ੀਰਾ) ਸਮੇਤ ਕਈ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਇਸ ਔਖੇ ਸਮੇਂ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments