Homeਪੰਜਾਬਪੰਜਾਬ ਸਰਕਾਰ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨ ਤੇ ਮੈਂਬਰਾਂ ਦੀ...

ਪੰਜਾਬ ਸਰਕਾਰ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨ ਤੇ ਮੈਂਬਰਾਂ ਦੀ ਕੀਤੀ ਨਿਯੁਕਤੀ , ਪੜ੍ਹੋ ਪੂਰੀ ਸੂਚੀ

ਪੰਜਾਬ : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਵੱਡੇ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਹਨ। ਜਾਣਕਾਰੀ ਅਨੁਸਾਰ, ਸਰਕਾਰ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ, ਉਨ੍ਹਾਂ ਇਹ ਵੀ ਕਿਹਾ ਕਿ ਰੰਗਲਾ ਪੰਜਾਬ ਟੀਮ ਵਿੱਚ ਸਾਰਿਆਂ ਦਾ ਦਿਲੋਂ ਸਵਾਗਤ ਹੈ।

ਸੀਐੱਮ ਮਾਨ ਨੇ ਟਵੀਟ ਕਰਕੇ ਲਿਖਿਆ, “ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ। ਰੰਗਲਾ ਪੰਜਾਬ ਟੀਮ ਵਿੱਚ ਤੁਹਾਡਾ ਸਾਰਿਆਂ ਦਾ ਦਿਲੋਂ ਸਵਾਗਤ ਹੈ। ਉਮੀਦ ਹੈ ਕਿ ਸਾਰੇ ਆਪਣੀ ਜ਼ਿੰਮੇਵਾਰੀ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਆਪਣਾ ਕੀਮਤੀ ਯੋਗਦਾਨ ਪਾਉਣਗੇ। ਮਾਨ ਸਰਕਾਰ ਵੱਲੋਂ 92 ਅਧਿਕਾਰੀਆਂ ਨੂੰ ਨਵੇਂ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦੀ ਸੂਚੀ ਵੀ ਸਾਂਝੀ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments