Homeਦੇਸ਼ਰੇਲਵੇ ਨੇ ਵੰਦੇ ਭਾਰਤ ਟ੍ਰੇਨ ਦਾ ਸਟਾਪੇਜ ਜਲੰਧਰ ਸਿਟੀ ਸਟੇਸ਼ਨ 'ਤੇ ਦੇਣ...

ਰੇਲਵੇ ਨੇ ਵੰਦੇ ਭਾਰਤ ਟ੍ਰੇਨ ਦਾ ਸਟਾਪੇਜ ਜਲੰਧਰ ਸਿਟੀ ਸਟੇਸ਼ਨ ‘ਤੇ ਦੇਣ ਦਾ ਕੀਤਾ ਫ਼ੈਸਲਾ

ਪੰਜਾਬ : ਜਲੰਧਰ ਅਤੇ ਆਸ ਪਾਸ ਦੇ ਇਲਾਕਿਆਂ ਦੇ ਸ਼ਰਧਾਲੂਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ। ਦਰਅਸਲ, ਜੇਕਰ ਤੁਸੀਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਰੇਲਵੇ ਨੇ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਜੀ ਹਾਂ, ਰੇਲਵੇ ਨੇ ਆਰਾਮਦਾਇਕ ਯਾਤਰਾ ਲਈ ਵੰਦੇ ਭਾਰਤ ਟ੍ਰੇਨ ਦਾ ਸਟਾਪੇਜ ਜਲੰਧਰ ਸਿਟੀ ਸਟੇਸ਼ਨ ‘ਤੇ ਦੇਣ ਦਾ ਫ਼ੈਸਲਾ ਕੀਤਾ ਹੈ। ਖਾਸ ਗੱਲ ਇਹ ਹੈ ਕਿ ਵੰਦੇ ਭਾਰਤ ਟ੍ਰੇਨ ਜਲੰਧਰ ਤੋਂ ਅੰਮ੍ਰਿਤਸਰ ਹੁੰਦੇ ਹੋਏ ਕਟੜਾ ਸਟੇਸ਼ਨ ਪਹੁੰਚੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਅਗਸਤ ਨੂੰ ਵੀਡੀਓ ਕਾਨਫਰੰਸ ਰਾਹੀਂ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਦੱਸਿਆ ਜਾ ਰਿਹਾ ਹੈ ਕਿ ਵੰਦੇ ਭਾਰਤ ਟ੍ਰੇਨ ਐਕਸਪ੍ਰੈਸ (26406) ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਸਵੇਰੇ 6.40 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 12.20 ਵਜੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇਗੀ ਜਦੋਂ ਕਿ ਇਹ ਸਵੇਰੇ 11.03 ਵਜੇ ਜਲੰਧਰ ਸਿਟੀ ਸਟੇਸ਼ਨ ਪਹੁੰਚੇਗੀ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਟ੍ਰੇਨ ਸ਼ਾਮ 4.25 ਵਜੇ ਰਵਾਨਾ ਹੋਵੇਗੀ ਅਤੇ ਰਾਤ 10 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ (26405) ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਟ੍ਰੇਨ ਮੰਗਲਵਾਰ ਨੂੰ ਛੱਡ ਕੇ ਹਫ਼ਤੇ ਵਿੱਚ 6 ਦਿਨ ਚੱਲੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments