HomePunjabਕੈਬਨਿਟ ਮੰਤਰੀ ਵੱਲੋਂ ਪਿੰਡ ਬਡਰੁੱਖਾਂ ਦੇ ਸਰਵਪੱਖੀ ਵਿਕਾਸ ਲਈ ਵੱਡਾ ਐਲਾਨ

ਕੈਬਨਿਟ ਮੰਤਰੀ ਵੱਲੋਂ ਪਿੰਡ ਬਡਰੁੱਖਾਂ ਦੇ ਸਰਵਪੱਖੀ ਵਿਕਾਸ ਲਈ ਵੱਡਾ ਐਲਾਨ

ਚੰਡੀਗੜ੍ਹ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ ਬਡਰੁੱਖਾਂ (Badrukhan village) ਵਿਖੇ ਰਾਜ ਪੱਧਰੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਬਡਰੁੱਖਾਂ ਵਿਖੇ ਸਥਾਪਤ ਕਰਵਾਏ ਗਏ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਪਾ ਕੇ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪੈੜਾਂ ਬਹੁਤ ਡੂੰਘੀਆਂ, ਮਜ਼ਬੂਤ ਤੇ ਪਵਿੱਤਰ ਹਨ ਜਿਸਦਾ ਅੰਦਾਜ਼ਾ ਉਨ੍ਹਾਂ ਦੇ ਰਾਜ ਕਰਨ ਦੇ ਢੰਗ ਤੋਂ ਲਾਇਆ ਜਾ ਸਕਦਾ ਹੈ ਤੇ ਮਾਨ ਸਰਕਾਰ ਉਨ੍ਹਾਂ ਦਾ ਹਰ ਮੌਕੇ ਉੱਪਰ ਸਨਮਾਨ ਕਰਦੀ ਹੈ।ਅਨਾਜ ਮੰਡੀ ਬਡਰੁੱਖਾਂ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਨੇ ਦਲੇਰਾਨਾ ਢੰਗ ਨਾਲ ਸਿੱਖ ਰਾਜ ਸਥਾਪਤ ਕੀਤਾ ਸੀ ਜਿਸ ਤੋਂ ਬਾਅਦ ਉਹ ਸਿਰਫ਼ ਸਿੱਖਾਂ ਦੇ ਹੀ ਮਹਾਰਾਜਾ ਨਹੀਂ ਬਣੇ ਸਗੋਂ ਉਨ੍ਹਾਂ ਦੀ ਧਰਮ ਨਿਰਪੱਖਤਾ ਵਾਲੀ ਸੋਚ ਕਾਰਨ ਹਰ ਫ਼ਿਰਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਮਹਾਰਾਜਾ ਬਣਾਇਆ।

ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਭ ਨੂੰ ਇੱਕ ਬਰਾਬਰ ਦੇਖਣ ਅਤੇ ਰੱਖਣ ਅਤੇ ਸਭ ਨੂੰ ਬਿਨਾਂ ਕਿਸੇ ਭੇਦ-ਭਾਵ ਤੋਂ ਹੱਕ ਤੇ ਇਨਸਾਫ਼ ਦੇਣ ਅਤੇ ਸਰਵਪੱਖੀ ਵਿਕਾਸ ਕਰਨ ਦੇ ਪਾਏ ਪੂਰਨਿਆਂ ਉੱਪਰ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅਤੇ ਇਸਦੇ ਅਫ਼ਸਰ ਪਿੰਡਾਂ ਵਿੱਚ ਖੁਦ ਪਹੁੰਚ ਕਰਕੇ ਲੋਕਾਂ ਦੇ ਕੰਮ ਕਰ ਰਹੇ ਹਨ ਤਾਂ ਜੋ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਚਲਦੀ ਰਹੀ ਲੋਕਾਂ ਦੀ ਖੱਜਲ-ਖੁਆਰੀ ਦੀ ਪ੍ਰਥਾ ਨੂੰ ਮੁਕੰਮਲ ਤੌਰ ਤੇ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਮਾਨ ਸਰਕਾਰ ਸਮਾਜ ਦੀਆਂ ਅਲਾਮਤਾਂ ਨੂੰ ਖਤਮ ਕਰਕੇ ਪੰਜਾਬ ਨੂੰ ਮੁੜ ਮਹਾਰਾਜਾ ਰਣਜੀਤ ਸਿੰਘ ਦਾ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments